ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ, ਸ਼ਹੀਦਾਂ ਨੂੰ ਕੀਤਾ ਸਿਜਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਇਸ ਯਾਦਗਾਰ ਵਿਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਸਹੀ ਮਾਇਨੇ ਵਿਚ ਦਰਸਾਇਆ ਗਿਆ ਹੈ

Meghalaya Governor Satya Pal Malik visits the Jang-e-Azadi Memorial

 

ਜਲੰਧਰ:  ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਦਿਆਂ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਅਤੇ ਦੇਸ਼ ਨੂੰ ਬਰਤਾਵਨੀ ਸ਼ਾਸਨ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀਆਂ ਲਾਮਿਸਾਲ ਸ਼ਹਾਦਤਾਂ ਨੂੰ ਸਿਜਦਾ ਕੀਤਾ ਗਿਆ। ਰਾਜਪਾਲ ਸੱਤਿਆ ਪਾਲ ਮਲਿਕ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ, ਉਹਨਾਂ ਨੇ ਆਜ਼ਾਦੀ ਘੁਲਾਟੀਆਂ ਅਤੇ ਸੁਤੰਤਰਤਾ ਸੰਗਰਾਮ ਵਿਚ ਪੰਜਾਬੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਦਰਸਾਉਂਦੀਆਂ ਗੈਲਰੀਆਂ ਨੂੰ ਗੌਰ ਨਾਲ ਦੇਖਿਆ।

Meghalaya Governor Satya Pal Malik visits the Jang-e-Azadi Memorial

ਇਸ ਉਪਰੰਤ ਉਹਨਾਂ ਨੇ ਯਾਦਗਾਰ ਵਿਖੇ ਦਰਸਾਈ ਜਲਿਆਂਵਾਲਾ ਬਾਗ਼ ਦੇ ਸਾਕੇ ਅਤੇ ਅੰਡੇਮਾਨ ਸੈਲੂਲਰ ਜੇਲ ਬਾਰੇ ਵਿਸਥਾਰਿਤ ਜਾਣਕਾਰੀ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਤੇ ਆਧਾਰਿਤ ਲਘੂ ਫਿਲਮ ਵੀ ਦੇਖੀ ਗਈ। ਰਾਜਪਾਲ ਵੱਲੋਂ ਆਜ਼ਾਦੀ ਦੇ ਸੰਘਰਸ਼ ਨੂੰ ਪੇਸ਼ ਕਰਦੀਆਂ ਤਸਵੀਰਾਂ ਤੋਂ ਇਲਾਵਾ ਉੱਥੇ ਸਕਰੀਨਾਂ ’ਤੇ ਪ੍ਰਦਰਸ਼ਿਤ ਅਤੇ ਲਿਖਿਤ ਵਿਸਥਾਰਿਤ ਜਾਣਕਾਰੀ ਨੂੰ ਵੀ ਵਾਚਿਆ ਗਿਆ।

Meghalaya Governor Satya Pal Malik visits the Jang-e-Azadi Memorial

ਉਹਨਾਂ ਕਿਹਾ ਕਿ ਇਸ ਯਾਦਗਾਰ ਵਿਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਸਹੀ ਮਾਇਨੇ ਵਿਚ ਦਰਸਾਇਆ ਗਿਆ ਹੈ, ਜੋ ਕਿ ਇਹਨਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਦੇ ਪਰਵਾਨਿਆਂ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਵੀ ਹੈ। ਉਹਨਾਂ ਕਿਹਾ ਕਿ ਇਹ ਯਾਦਗਾਰ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੇ ਸੁਨਹਿਰੇ ਪਿਛੋਕੜ ਅਤੇ ਬਰਤਾਨਵੀ ਸਾਮਰਾਜਵਾਦ ਖਿਲਾਫ਼ ਲੜਨ ਵਾਲੇ ਹਜ਼ਾਰਾਂ ਬਹਾਦਰ ਦੇਸ਼ ਭਗਤਾਂ ਦੀਆਂ ਕੁਰਬਾਨੀ ਤੋਂ ਜਾਣੂ ਕਰਵਾਉਂਦੇ ਹੋਏ ਅਤੇ ਉਹਨਾਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਹੋਰ ਦ੍ਰਿੜ ਕਰਦੀ ਰਹੇਗੀ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।