ਘਰੇਲੂ ਉਡਾਣਾਂ 'ਚ ਕਿਰਪਾਨ ਲੈ ਕੇ ਜਾਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

ਏਜੰਸੀ

ਖ਼ਬਰਾਂ, ਪੰਜਾਬ

ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਫੈਸਲਾ ਸੁਣਾਇਆ

Kirpan

 

ਚੰਡੀਗੜ੍ਹ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ਵਿਚ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਸੀ। ਹਿੰਦੂ ਸੈਨਾ ਨੇ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਕਰਤਾ ਨੂੰ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ। ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜਹਾਜ਼ ਵਿਚ ਸਿੱਖਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੋਣਾ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਫੈਸਲਾ ਸੁਣਾਇਆ। ਇਸ ਤੋਂ ਬਾਅਦ ਪਟੀਸ਼ਨਕਰਤਾ ਨੂੰ ਆਪਣੀ ਪਟੀਸ਼ਨ ਵਾਪਸ ਲੈਣੀ ਪਈ ਜੋ ਐਡਵੋਕੇਟ ਅੰਕੁਰ ਯਾਦਵ ਨੇ ਦਾਇਰ ਕੀਤੀ ਸੀ।