9 ਅਗਸਤ ਨੂੰ ਪੰਜਾਬ ਰਹੇਗਾ ਬੰਦ, ਇਸਾਈ ਭਾਈਚਾਰਾ ਤੇ SC ਭਾਈਚਾਰੇ ਨੇ ਮਨੀਪੁਰ ਹਿੰਸਾ ਦੇ ਵਿਰੋਧ 'ਚ ਕੀਤਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

9 ਤਰੀਕ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਵਾਜਾਈ ਬੰਦ ਰਹੇਗੀ

File Photo

ਜਲੰਧਰ -  ਮਨੀਪੁਰ ਵਿਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਵਿਚ ਈਸਾਈ ਭਾਈਚਾਰੇ ਅਤੇ ਅਨੁਸੂਚਿਤ ਜਾਤੀਆਂ ਵੱਲੋਂ 9 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਗਠਿਤ ਮਨੀਪੁਰ ਇਨਸਾਫ਼ ਮੋਰਚਾ ਵੱਲੋਂ ਕੀਤਾ ਗਿਆ ਹੈ। ਮਣੀਪੁਰ ਇਨਸਾਫ਼ ਮੋਰਚਾ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਦੱਸਿਆ ਕਿ 9 ਤਰੀਕ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਵਾਜਾਈ ਬੰਦ ਰਹੇਗੀ ਅਤੇ ਇਸ ਤੋਂ ਪਹਿਲਾਂ 7 ਤਰੀਕ ਨੂੰ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਇਸ ਦੀ ਪੂਰੀ ਰੂਪ-ਰੇਖਾ ਬੰਦ ਨੂੰ ਦੱਸਿਆ ਜਾਵੇਗਾ।

ਇਸ ਦੇ ਨਾਲ ਹੀ ਕੁਝ ਸਮੇਂ ਬਾਅਦ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਐਸ.ਸੀ.ਭਾਈਚਾਰੇ ਵੱਲੋਂ ਪ੍ਰੈਸ ਕਾਨਫ਼ਰੰਸ ਵੀ ਕੀਤੀ ਗਈ। ਜਿਸ ਵਿਚ ਮਨੀਪੁਰ ਵਿਚ ਫੈਲੀ ਹਿੰਸਾ ਦੇ ਵਿਰੋਧ ਵਿਚ ਪੰਜਾਬ ਦੇ ਸਮੁੱਚੇ ਐਸ.ਸੀ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ 9 ਅਗਸਤ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੰਜਾਬ ਬੰਦ ਰਹੇਗਾ ਅਤੇ ਇਸ ਦੌਰਾਨ ਕੋਈ ਵੀ ਉਦਯੋਗਿਕ ਅਦਾਰਾ ਨਹੀਂ ਖੁੱਲ੍ਹੇਗਾ। ਆਵਾਜਾਈ ਵੀ ਬੰਦ ਰਹੇਗੀ। ਇੰਨਾ ਹੀ ਨਹੀਂ ਸਵੇਰੇ 9 ਵਜੇ ਤੋਂ ਪੀ.ਏ.ਪੀ ਚੌਕ ਵਿਖੇ ਧਰਨਾ ਵੀ ਦਿੱਤਾ ਜਾਵੇਗਾ।