ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਦਿਤਾ ਜਾ ਰਿਹਾ ਉਚੇਚਾ ਧਿਆਨ- ਬਲਕਾਰ ਸਿੰਘ

Local Bodies Minister lays foundation stones of several development projects worth Rs 76 lakh

 

ਚੰਡੀਗੜ੍ਹ:  ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰਾਜੈਕਟਾਂ ਵਿਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਂਨਿਟੀ ਹਾਲ, ਪਿੰਡ ਗਿੱਲ ਵਿਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਿਲ ਹੈ।

ਇਹ ਵੀ ਪੜ੍ਹੋ: ਪੰਜਾਬ ਅਤੇ ਦਿੱਲੀ ਦੀ ਤਰਜ਼ ’ਤੇ ਹਰਿਆਣਾ ਵਿਚ ਬਿਜਲੀ ਅੰਦੋਲਨ: ਹਰੇਕ ਹਫ਼ਤੇ ਪੰਜਾਬ ਤੋਂ ਇਕ ਮੰਤਰੀ ਲੈਣਗੇ ਹਿੱਸਾ

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿਤੀ ਗਈ ਹੈ।

ਇਹ ਵੀ ਪੜ੍ਹੋ: 5 ਕਿਸਾਨ ਜਥੇਬੰਦੀਆਂ ਦਾ ਮੁਹਾਲੀ ਵਿਚ ਪ੍ਰਦਰਸ਼ਨ, ਮੰਗਾਂ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਵਿਸਾਲ ਰੈਲੀ  

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਲਈ ਸਿੱਧੇ ਤੌਰ ’ਤੇ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜਾਂ ਭੇਜੀਆਂ ਜਾਣ।

ਇਹ ਵੀ ਪੜ੍ਹੋ: ਆਦਿਵਾਸੀ ਵਿਅਕਤੀ ਨੂੰ ਗੋਲੀ ਮਾਰਨ ਵਾਲੇ ਭਾਜਪਾ ਵਿਧਾਇਕ ਦੇ ਪੁੱਤਰ ’ਤੇ 10 ਹਜ਼ਾਰ ਰੁਪਏ ਦਾ ਇਨਾਮ

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋਂ ਲਏ ਗਏ ਅਨੇਕਾਂ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।