ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ: ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਕੀਤਾ ਜਬਰ-ਜ਼ਨਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

photo

 

ਫਗਵਾੜਾ -ਫਗਵਾੜਾ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਇਲਾਕੇ ਵਿਚ 18 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ। ਇੰਨਾ ਹੀ ਨਹੀਂ ਨੌਜਵਾਨ ਨੇ ਕੁੜੀ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ ਅਤੇ ਫਿਰ ਇਨ੍ਹਾਂ ਫੋਟੋਆਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀਆਂ ਧਮਕੀਆਂ ਵੀ ਦਿਤੀਆਂ।

ਇਹ ਵੀ ਪੜ੍ਹੋ: ਲੁਧਿਆਣਾ 'ਚ ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਵਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ

ਪੀੜਤਾ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ’ਚ ਦੱਸਿਆ ਕਿ ਅਮਨ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਮੇਹਲੀ ਥਾਣਾ ਬਹਿਰਾਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ ਸਨ।

ਇਹ ਵੀ ਪੜ੍ਹੋ: ਪਛਮੀ ਦੇਸ਼ਾਂ ’ਚ ਮੁੜ ਪੈਰ ਪਸਾਰਨ ਲੱਗਾ ਕੋਵਿਡ-19

ਇਸ ਦੌਰਾਨ ਦੋਸ਼ੀ ਅਮਨ ਕੁਮਾਰ ਨੇ ਉਸ ਦੀਆਂ ਨਿੱਜੀ ਇਤਰਾਜ਼ਯੋਗ ਤਸਵੀਰਾਂ ਵੀ ਖਿੱਚੀਆਂ ਅਤੇ ਫਿਰ ਇਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀਆਂ ਦੇ ਕੇ ਉਸ ਨੂੰ ਮਾਨਸਿਕ ਤੌਰ ’ਤੇ ਬਹੁਤ ਤੰਗ ਪ੍ਰੇਸ਼ਾਨ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 376 ਅਤੇ 506 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।