S. Joginder Singh: ਗ਼ਮਗੀਨ ਮਾਹੌਲ ’ਚ ਸ. ਜੋਗਿੰਦਰ ਸਿੰਘ ਜੀ ਦਾ ਅੰਤਮ ਸਸਕਾਰ

ਏਜੰਸੀ

ਖ਼ਬਰਾਂ, ਪੰਜਾਬ

S. Joginder Singh: ਐਤਵਾਰ ਬਾਅਦ ਦੁਪਹਿਰ 4:30 ਵਜੇ ਉਨ੍ਹਾਂ ਦਾ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਨਿਜੀ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ

In a sad atmosphere, S. Funeral of Joginder Singh Ji

 

ਚੰਡੀਗੜ੍ਹ: ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਜੀ ਦਾ ਅੱਜ ਗ਼ਮਗੀਨ ਮਾਹੌਲ ’ਚ ਚੰਡੀਗੜ੍ਹ ਦੇ ਸੈਕਟਰ 25 ਵਿਖੇ ਸ਼ਮਸ਼ਾਨਘਾਟ ’ਚ ਅੰਤਮ ਸਸਕਾਰ ਕਰ ਦਿਤਾ ਗਿਆ। ਐਤਵਾਰ ਬਾਅਦ ਦੁਪਹਿਰ 4:30 ਵਜੇ ਉਨ੍ਹਾਂ ਦਾ ਸੰਖੇਪ ਬਿਮਾਰੀ ਮਗਰੋਂ ਮੋਹਾਲੀ ਦੇ ਇਕ ਨਿਜੀ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਉਹ 83 ਸਾਲਾਂ ਦੇ ਸਨ। 

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 11 ਕੁ ਵਜੇ ਹਸਪਤਾਲ ਤੋਂ ਘਰ ਲਿਆਂਦਾ ਗਿਆ ਸੀ ਜਿਥੇ ਵੱਡੀ ਗਿਣਤੀ ’ਚ ਲੋਕਾਂ ਨੇ ਉਨ੍ਹਾਂ ਦੇ ਅੰਤਮ ਦਰਸ਼ਨ ਕੀਤੇ।

ਸਸਕਾਰ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੇਂਦਰੀ ਰਾਜ ਮੰਤਰੀ ਆਗੂ ਰਵਨੀਤ ਬਿੱਟੂ, ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਆਈ.ਜੀ. ਸੁਖਚੈਨ ਸਿੰਘ ਗਿੱਲ, ਸੀਨੀਅਰ ਸਿਆਸਤਦਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨ ਅਰੋੜਾ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ। ਅਦਾਰਾ ਸਪੋਕਸਮੈਨ ਦੇ ਸਟਾਫ਼ ਅਤੇ ਵੱਡੀ ਗਿਣਤੀ ’ਚ ਪੱਤਰਕਾਰ ਭਾਈਚਾਰੇ ਨੇ ਵੀ ਨਮ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿਤੀ।