Amritsar News: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼

ਏਜੰਸੀ

ਖ਼ਬਰਾਂ, ਪੰਜਾਬ

Amritsar News: ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

State Special Operation Cell busted cross border smuggling module

 

Amritsar News:  ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ। ਜਾਣਕਾਰੀ ਅਨੁਸਾਰ ਦੋਸ਼ੀ ਵਿਰੁਧ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਰਾਜਵੰਤ ਸਿੰਘ ਦੇ ਕਬਜ਼ੇ ਵਿਚੋਂ 2 ਮੈਗਜ਼ੀਨਾਂ ਦੇ ਨਾਲ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।