Jalandhar News: ਛਾਪਾ ਮਾਰਨ ਆਈ ਪੁਲਿਸ ਨੂੰ ਦੇਖ ਭੱਜਿਆ ਨੌਜਵਾਨ, ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਏਜੰਸੀ

ਖ਼ਬਰਾਂ, ਪੰਜਾਬ

Jalandhar News: ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ (32) ਵਜੋਂ ਹੋਈ ਹੈ

The young man ran away after seeing the raiding police, jumped from the third floor

 

Jalandhar News: ਜਲੰਧਰ ਦੇ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਸਾਢੇ ਛੇ ਵਜੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ (32) ਵਜੋਂ ਹੋਈ ਹੈ।

ਧਾਣਕੀਆ ਇਲਾਕੇ ਦੇ ਰਹਿਣ ਵਾਲੇ ਰਾਹੁਲ ਨੇ ਦੱਸਿਆ ਕਿ ਐਤਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਘਰ 'ਚ ਸੁੱਤਾ ਪਿਆ ਸੀ ਕਿ ਜ਼ਮੀਨ 'ਤੇ ਡਿੱਗਣ ਦੀ ਜ਼ੋਰਦਾਰ ਆਵਾਜ਼ ਆਈ। ਜਦੋਂ ਉਹ ਪਰਿਵਾਰ ਸਮੇਤ ਘਰੋਂ ਬਾਹਰ ਨਿਕਲਿਆ ਤਾਂ ਨੌਜਵਾਨ ਦੀ ਲਾਸ਼ ਗਲੀ ਵਿਚ ਪਈ ਸੀ। ਕੁਝ ਹੀ ਮਿੰਟਾਂ ਬਾਅਦ ਪੁਲਿਸ ਮੁਲਾਜ਼ਮ ਪਹੁੰਚੇ ਤਾਂ ਪਤਾ ਲੱਗਾ ਕਿ ਪੁਲਿਸ ਨੇ ਇਲਾਕੇ 'ਚ ਨਸ਼ਿਆਂ ਵਿਰੁੱਧ ਛਾਪੇਮਾਰੀ ਕੀਤੀ ਹੈ |

ਪੁਲਿਸ ਦੇ ਡਰੋਂ ਲੱਖੂ ਪਿਛਲੀ ਗਲੀ 'ਚ ਇਕ ਘਰ ਦੀ ਕੰਧ ਟੱਪ ਕੇ ਆਪਣੇ ਘਰ ਦੀ ਛੱਤ 'ਤੇ ਆ ਗਿਆ। ਦਰਵਾਜ਼ਾ ਛੱਤ 'ਤੇ ਹੋਣ ਕਾਰਨ ਉਸ ਨੂੰ ਭੱਜਣ ਦਾ ਕੋਈ ਰਸਤਾ ਨਹੀਂ ਮਿਲਿਆ। ਗਲੀ ਦੇ ਸਾਹਮਣੇ ਵਾਲੇ ਘਰ ਵਿਚੋਂ ਭੱਜਣ ਦੀ ਕੋਸ਼ਿਸ਼ ਵਿਚ ਉਸ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਗਲੀ ਵਿਚ ਡਿੱਗਣ ਤੋਂ ਪਹਿਲਾਂ ਗਲੀ ਵਿਚ ਘਰ ਦੇ ਬਾਹਰ ਖੜ੍ਹੇ ਇਕ ਆਟੋ ਨਾਲ ਉਸ ਦਾ ਸਿਰ ਜ਼ਮੀਨ ਵਿਚ ਜਾ ਵੱਜਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।