Batala ਦੇ ਪਿੰਡ ਘਣਏ ਕੇ ਬਾਂਗਰ ਵਿੱਚ ਨਿੱਜੀ ਰੰਜਿਸ਼ ਕਾਰਨ 27 ਸਾਲ ਦੇ ਨੌਜਵਾਨ ਦਾ ਕਤਲ
ਗੁਆਂਢੀਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
27-year-old youth murdered due to personal enmity in Batala: ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ ਨੌਜਵਾਨ ਨੂੰ ਉਸਦੇ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਵਲੋਂ ਰਾਹ ਚ ਰੋਕ ਘੇਰਾ ਪਾ ਤੇਜ਼ਧਾਰ ਹਤਿਆਰਾ ਨਾਲ ਵਾਰ ਕਰ ਦਿੱਤਾ , ਉੱਥੇ ਹੀ ਪੇਟ ਚ ਵਾਰ ਹੋਣ ਦੇ ਚਲਦੇ ਨੌਜਵਾਨ ਦੀ ਬਟਾਲਾ ਹਸਪਤਾਲ ਲਿਆਂਦੇ ਹੋਏ ਰਾਹ ਵਿੱਚ ਮੌਤ ਹੋ ਗਈ ।
ਉੱਥੇ ਹੀ ਪਿੰਡ ਚ ਹੋਈ ਇਸ ਲੜਾਈ ਦੀ ਇਕ ਵੀਡੀਓ ਵੀ ਸਾਮਣੇ ਆਈ ਹੈ। ਮ੍ਰਿਤਕ ਦੀ ਪਤਨੀ , ਬਜ਼ੁਰਗ ਮਾਂ ਅਤੇ ਪਰਿਵਾਰਕ ਮੈਬਰਾ ਦਾ ਰੋ ਰੋ ਬੁਰਾ ਹਾਲ ਹੈ । ਮ੍ਰਿਤਕ ਨੌਜਵਾਨ ਦੀ ਪਹਿਚਾਣ ਬਲਜਿੰਦਰ ਸਿੰਘ ਦੱਸੀ ਜਾ ਰਹੀ ਹੈ ,ਮ੍ਰਿਤਕ ਦੀ ਪਤਨੀ ਅਤੇ ਰਿਸ਼ੇਤਦਾਰਾ ਨੇ ਦੱਸਿਆ ਕੀ ਬਲਜਿੰਦਰ ਸਿੰਘ ਦੇ ਪਰਿਵਾਰ ਦੀ ਉਹਨਾ ਦੇ ਪਿੰਡ ਦੇ ਹੀ ਰਹਿਣ ਵਾਲੇ ਇਕ ਪਰਿਵਾਰ ਨਾਲ ਪੁਰਾਣਾ ਜਮੀਨ ਦਾ ਝਗੜਾ ਚੱਲ ਰਿਹਾ ਹੈ ਅਤੇ ਮ੍ਰਿਤਕ ਦੀ ਪਤਨੀ ਮੁਤਕਬਿਕ ਉਹ ਅਤੇ ਉਸ ਦਾ ਪਤੀ ਅਤੇ ਸੱਸ ਅੱਜ ਪਿੰਡ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਜਿਹਨਾ ਨਾਲ ਉਹਨਾਂ ਦੇ ਪਰਿਵਾਰ ਦੀ ਜ਼ਮੀਨੀ ਵਿਵਾਦ ਹੈ ਉਹਨਾਂ ਪਰਿਵਾਰ ਵਲੋਂ ਇਕੱਠੇ ਹੋ ਉਸਦੇ ਪਤੀ ਤੇ ਅਤੇ ਉਹਨਾਂ ਤੇ ਹਮਲਾ ਕਰ ਦਿੱਤਾ ਗਿਆ ਜਿਸ ਹਮਲੇ ਚ ਉਸਦੇ ਪਤੀ ਦੀ ਮੌਤ ਹੋ ਗਈ ।
ਉੱਥੇ ਹੀ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਜਦ ਤਕ ਪੁਲਿਸ ਬਲਜਿੰਦਰ ਸਿੰਘ ਦੇ ਕਤਲ ਕਰਨ ਵਾਲੇ ਦੋਸ਼ੀਆ ਨੂੰ ਗ੍ਰਿਫਤਾਰ ਨਹੀ ਕਰਦਾ ਉਦੋ ਤਕ ਉਹ ਲਾਸ਼ ਦਾ ਪੋਸਟਮਾਰਟਮ ਨਹੀ ਕਰਵਾਂਗੇ ਅਤੇ ਨਾ ਹੀ ਅੰਤਿਮ ਸੰਸਕਾਰ ਕਰਨਗੇ । ਉਧਰ ਸਿਵਿਲ ਹਸਪਤਾਲ ਬਟਾਲਾ ਦੇ ਡਿਊਟੀ ਮੈਡੀਕਲ ਅਫਸਰ ਡਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਨੂੰ ਜਦ ਪਰਿਵਾਰ ਨੇ ਹਸਪਤਾਲ ਲਿਆਂਦਾ ਸੀ ਤਾ ਉਸਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਇਸ ਲਈ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਚ ਰੱਖਿਆ ਗਿਆ ਹੈ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਇਤਲਾਹ ਦੇ ਦਿੱਤੀ ਗਈ ਹੈ ।