ਤੇਰੇ ਸਨਮੁੱਖ' ਪ੍ਰੋਗਰਾਮ ਦੌਰਾਨ ਲੇਖਕ ਜੰਗ ਬਹਾਦਰ ਗੋਇਲ 6 ਸਤੰਬਰ ਨੂੰ ਪਾਠਕਾਂ ਦੇ ਰੂਬਰੂ ਹੋਣਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਸਿੱਧ ਲੇਖਕਾਂ ਨੂੰ ਪਾਠਕਾਂ ਦੇ ਰੂਬਰੂ ਕਰਨ ਲਈ 'ਤੇਰੇ ਸਨਮੁੱਖ' ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੇ ਪਹਿਲੇ ਪ੍ਰੋਗਰਾਮ ਵਿੱਚ ਪੰਜਾਬ ਦੇ ...

Punjab Kala Bhawan

ਚੰਡੀਗੜ੍ਹ : ਪੰਜਾਬ ਕਲਾ ਪਰਿਸ਼ਦ ਵੱਲੋਂ ਪ੍ਰਸਿੱਧ ਲੇਖਕਾਂ ਨੂੰ ਪਾਠਕਾਂ ਦੇ ਰੂਬਰੂ ਕਰਨ ਲਈ 'ਤੇਰੇ ਸਨਮੁੱਖ' ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੇ ਪਹਿਲੇ ਪ੍ਰੋਗਰਾਮ ਵਿੱਚ ਪੰਜਾਬ ਦੇ ਪ੍ਰਸਿੱਧ ਲੇਖਕ ਜੰਗ ਬਹਾਦਰ ਗੋਇਲ ਭਲਕੇ 6 ਸਤੰਬਰ ਨੂੰ ਪੰਜਾਬ ਕਲਾ ਭਵਨ ਵਿਖੇ ਸ਼ਾਮਲ ਹੋਣਗੇ। ਇਸ ਮੌਕੇ ਸ੍ਰੀ ਗੋਇਲ ਆਪਣੀ ਰਚਨਾ ਪ੍ਰਕਿਰਿਆ ਬਾਰੇ ਜਾਣਕਾਰੀ ਦੇਣਗੇ। ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਲੇਖਕਾਂ ਦੀ ਜ਼ਿੰਦਗੀ ਦੀ ਕਹਾਣੀ ਉਨ੍ਹਾਂ ਦੀ ਹੀ ਜ਼ੁਬਾਨੀ ਸੁਣਨ ਲਈ 'ਤੇਰੇ ਸਨਮੁੱਖ' ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਲੇਠੇ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਕਰਨਗੇ। ਪਰਿਸ਼ਦ ਦੇ ਮੀਡੀਆ ਤੇ ਪ੍ਰਕਾਸ਼ਨ ਦੇ ਕੋਆਰਡੀਨੇਟਰ ਸ੍ਰੀ ਨਿੰਦਰ ਘੁਗਿਆਣਵੀ ਸ੍ਰੀ ਗੋਇਲ ਦੇ ਰਚਨਾ ਸੰਸਾਰ ਬਾਰੇ ਚਾਨਣਾ ਪਾਉਣਗੇ। ਇਸ ਮੌਕੇ ਸ੍ਰੀ ਗੋਇਲ ਦੀ ਨਵ-ਪ੍ਰਕਾਸ਼ਿਤ ਪੁਸਤਕ 'ਮੁਹੱਬਤਨਾਮਾ' ਰਿਲੀਜ਼ ਕੀਤੀ ਜਾਵੇਗੀ। ਸ੍ਰੀ ਜੌਹਲ ਨੇ ਸਮੂਹ ਸਾਹਿਤ ਤੇ ਕਲਾ ਪ੍ਰੇਮੀਆਂ ਨੂੰ ਇਸ ਪ੍ਰੋਗਰਾਮ ਵਿੱਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।