ਸਿੱਧੂ ਪੰਜਾਬੀਆਂ ਕੋਲੋਂ ਮਾਫ਼ੀ ਮੰਗਣ : ਸਿਰਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਜ਼ੋਰਦਾਰ ਹੱਲਾ ਬੋਲਿਆ........

Manjinder Singh Sirsa

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ•ਣ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਜ਼ੋਰਦਾਰ ਹੱਲਾ ਬੋਲਿਆ ਤੇ ਆਖਿਆ ਕਿ ਉਹਨਾਂ ਦੇ ਝੂਠ ਬੋਲਣ ਨਾਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ  ਅਗਵਾਈ ਹੇਠ ਉਠਾਈ ਜਾ ਰਹੀ ਤਜਵੀਜ਼ ਦੇ ਰਾਹ ਵਿਚ ਉਲਟਾ ਅੜਿਕਾ ਬਣ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਕੌਮੀ ਬੁਲਾਰੇ  ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ), ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਅਤੇ ਸ਼੍ਰੋਮਣੀ ਅਕਾਲੀ ਦਲ

ਵੱਲੋਂ ਲੰਬੇ ਸਮੇਂ ਤੋਂ ਸਿੱਧੇ ਤੌਰ 'ਤੇ ਪਾਕਿਸਤਾਨ ਹਾਈ ਕਮਿਸ਼ਨ ਅਤੇ ਭਾਰਤ ਸਰਕਾਰ ਰਾਹੀਂ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਚਲ ਰਹੀ ਪ੍ਰਕਿਰਿਆ ਨੂੰ ਅੱਗੇ ਤੋਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ 20 ਦਸੰਬਰ 2017 ਨੂੰ ਨਵੀਂ ਦਿੱਲੀ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ•ਣ ਦਾ ਮਾਮਲਾ ਫਿਰ ਉਠਾਇਆ। ਉਸ ਵੇਲੇ ਪਾਕਿਸਤਾਨ ਹਾਈ ਕਮਿਸ਼ਨਰ ਵੱਲੋਂ ਤਜਵੀਜ਼ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ ਗਿਆ।