'ਅੱਧੀ ਸਦੀ ਸਿੱਖ ਰਾਜ ਦਾ ਹਿੱਸਾ ਰਹੇ ਕਸ਼ਮੀਰ ਵਿਚ ਹਰ ਵਿਅਕਤੀ ਪੰਜਾਬੀ ਬੋਲਦਾ ਅਤੇ ਸਮਝਦਾ ਹੈ'

ਏਜੰਸੀ

ਖ਼ਬਰਾਂ, ਪੰਜਾਬ

'ਅੱਧੀ ਸਦੀ ਸਿੱਖ ਰਾਜ ਦਾ ਹਿੱਸਾ ਰਹੇ ਕਸ਼ਮੀਰ ਵਿਚ ਹਰ ਵਿਅਕਤੀ ਪੰਜਾਬੀ ਬੋਲਦਾ ਅਤੇ ਸਮਝਦਾ ਹੈ'

image

ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਰੋਧ ਦਰਜ ਕੀਤਾ

ਚੰਡੀਗੜ੍ਹ, 4 ਸਤੰਬਰ (ਨੀਲ ਭਾਲਿੰਦਰ ਸਿੰਘ) : ਰਾਜ ਸਭਾ ਮੈਂਬਰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਕਰਤਾ ਧਰਤਾ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਅੱਧੀ ਸਦੀ ਸਿੱਖ ਰਾਜ ਦਾ ਹਿੱਸਾ ਰਹੇ ਕਸ਼ਮੀਰ ਵਿਚ ਹਰ ਵਿਅਕਤੀ ਪੰਜਾਬੀ ਬੋਲਦਾ ਅਤੇ ਸਮਝਦਾ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਆਰ.ਟੀ.ਆਈ. ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅਕਾਲੀ ਦਲ ਡੈਮੋਕ੍ਰੇਟਿਕ ਭਾਰਤ ਸਰਕਾਰ ਅਤੇ ਕੇਂਦਰੀ ਕੈਬਨਿਟ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ਦਫ਼ਤਰੀ ਭਾਸ਼ਾਵਾਂ ਵਿਚੋਂ ਪੰਜਾਬੀ ਨੂੰ ਬਾਹਰ ਰੱਖਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਪੰਜਾਬੀ ਨੂੰ ਉਸ ਦਾ ਹੱਕ ਲੈ ਕੇ ਦੇਣ ਲਈ ਜਥੇ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਹਰ ਸੰਭਵ ਯਤਨ ਅਤੇ ਸੰਘਰਸ਼ ਕਰੇਗਾ। ਉਨ੍ਹÎਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੱਲÎ ਹੀ ਉਕਤ ਪੱਤਰ ਲਿਖ ਕੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਅਤੇ ਪੰਜਾਬੀ ਨੂੰ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹÎਾਂ ਕਿਹਾ ਕਿ ਇਹ ਕਿੰਨੇ ਅਫ਼ਸੋਸ ਦੀ ਗੱਲ ਦੀ ਹੈ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਦੀ ਧਰਮ ਪਤਨੀ ਉਸ ਕੈਬਨਿਟ ਦੀ ਮੈਂਬਰ ਹੈ ਜਿਸ ਨੇ ਇਹ ਪੰਜਾਬੀ ਵਿਰੋਧੀ, ਸਿੱਖ ਵਿਰੋਧੀ, ਘੱਟ ਗਿਣਤੀ ਵਿਰੋਧੀ ਅਤੇ ਨਾ ਇੰਨਸਾਫ਼ੀ ਵਾਲਾ ਫ਼ੈਸਲਾ ਕੀਤਾ ਹੈ। ਇਸ ਤੋਂ ਵੱਧ ਅਫ਼ਸੋਸ ਦੀ ਗੱਲ ਕੀ ਹੋ ਸਕਦੀ ਹੈ ਕਿ ਪੰਜਾਬ ਦੇ ਨੁਮਾਇੰਦੇ ਵਜੋਂ ਕੈਬਨਿਟ ਵਿਚ ਸ਼ਾਮਲ ਬੀਬਾ ਹਰਸਿਮਰਤ ਕੌਰ ਬਾਦਲ ਜੰਮੂ ਕਸ਼ਮੀਰ ਵਿਚ ਰਹਿੰਦੇ ਪੰਜਾਬੀਆਂ ਅਤੇ ਸਿੱਖਾਂ ਨੂੰ ਅਣਦੇਖਿਆ ਕਰਨ ਪ੍ਰਤੀ ਵਿਰੋਧ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਬੇਇਨਸਾਫ਼ੀ ਵਾਲਾ ਫ਼ੈਸਲਾ ਤੁਰਤ ਵਾਪਸ ਲਿਆ ਜਾਵੇ ਅਤੇ ਪੰਜਾਬੀ ਨੂੰ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਿਚ ਸ਼ਾਮਲ ਕੀਤਾ ਜਾਵੇ।