ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਬੀਤੀ ਦੇਰ ਸ਼ਾਮ ਨੂੰ ਘਰ ਵਿਚ ਰੰਗ ਰੋਗਨ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਸਰਾ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।ਜਾਣਕਾਰੀ ਅਨੁਸਾਰ ਮ੍ਰਿਤਕ ਜੈਮਲ ਸਿੰਘ ਦੇ ਘਰ ਅਗਲੇ ਮਹੀਨੇ ਧੀ ਦਾ ਵਿਆਹ ਰੱਖਿਆ ਹੋਇਆ ਸੀ। ਘਰ ’ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਕੁੱਝ ਹੀ ਪਲਾਂ ’ਚ ਪਰਿਵਾਰ ਦੀਆਂ ਖੁਸ਼ੀਆਂ ਗਮਾਂ ’ਚ ਬਦਲ ਗਈਆਂ। ਪਰਿਵਾਰ ਦਾ ਮੁਖੀ ਜੈਮਲ ਸਿੰਘ ਘਰ ਦਾ ਰੰਗ ਰੋਗਨ ਕਰ ਰਿਹਾ ਸੀ, ਅਚਾਨਕ ਕਰੰਟ ਦੀ ਚਪੇਟ ’ਚ ਆ ਗਿਆ ਤੇ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਸਰੇ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਹਸਪਤਾਲ ’ਚ ਰੈਫ਼ਰ ਕੀਤਾ ਗਿਆ ਹੈ। ਜੈਮਲ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ।
ਪੀੜਤ ਪਰਿਵਾਰਕ ਮੈਂਬਰਾਂ ਨੇ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਕਿ ਉਨ੍ਹਾਂ ਦੀ ਵੱਧ ਤੋਂ ਵੱਧ ਆਰਥਿਕ ਤੋਰ ’ਤੇ ਮਦਦ ਕੀਤੀ ਜਾਵੇ।