ਦੋ ਭਰਾਵਾਂ ਵਲੋਂ ਖੁਦਕੁਸ਼ੀ ਦਾ ਮਾਮਲਾ: ਪਿਤਾ ਦਾ ਐਲਾਨ, 'ਕਾਰਵਾਈ ਨਾ ਹੋਈ ਤਾਂ ਪੁੱਤ ਦੀ ਦੇਹ ਲੈ ਕੇ ਚੰਡੀਗੜ੍ਹ 'ਚ ਕਰਾਂਗੇ ਪ੍ਰਦਰਸ਼ਨ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਸ.ਐਚ.ਓ. ਨਵਦੀਪ ਸਿੰਘ ਸਣੇ 3 ਪੁਲਿਸ ਮੁਲਾਜ਼ਮਾਂ ਵਿਰੁਧ ਲੁੱਕ-ਆਊਟ ਨੋਟਿਸ ਜਾਰੀ

Dhillon brothers suicide case - father's warning to police

 

ਜਲੰਧਰ: ਥਾਣਾ ਡਵੀਜ਼ਨ ਨੰਬਰ 1 'ਚ ਲੜਾਈ-ਝਗੜੇ ਤੋਂ ਪ੍ਰੇਸ਼ਾਨ ਹੋ ਕੇ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ 'ਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰ ਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿਤੀ ਹੈ | ਜਤਿੰਦਰ ਪਾਲ ਸਿੰਘ ਨੇ ਦਸਿਆ ਕਿ ਜਸ਼ਨਬੀਰ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਹੋਏ ਨੂੰ 3 ਦਿਨ ਬੀਤ ਚੁੱਕੇ ਹਨ ਪਰ ਅਜੇ ਤਕ ਨਾ ਤਾਂ ਐਸ.ਐਚ.ਓ. ਨਵਦੀਪ ਅਤੇ ਨਾ ਹੀ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨਵਜੀਤ ਦਾ ਅਜੇ ਤਕ ਕੁੱਝ ਪਤਾ ਨਹੀਂ ਚੱਲ ਸਕਿਆ ਹੈ।

ਇਹ ਵੀ ਪੜ੍ਹੋ: ਵਿਸ਼ਵ ਪਾਇਪ ਬੈਂਡ ਮੁਕਾਬਲੇ ਦੇ ਫ਼ਾਈਨਲ ’ਚ ਪੁੱਜਾ ਸਿੱਖ ਬੈਂਡ

ਉਨ੍ਹਾਂ ਕਿਹਾ ਕਿ ਜੇਕਰ ਤਿੰਨਾਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਬੁੱਧਵਾਰ ਨੂੰ ਜਸ਼ਨਬੀਰ ਦੀ ਦੇਹ ਨੂੰ ਕਪੂਰਥਲਾ ਹਸਪਤਾਲ ਦੇ ਮੁਰਦਾਘਰ ਤੋਂ ਜਲੰਧਰ ਲੈ ਕੇ ਆਉਣਗੇ। ਇਸ ਤੋਂ ਬਾਅਦ ਉਹ ਦੇਹ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਕੇ ਜਾਣਗੇ ਅਤੇ ਉਥੇ ਵੱਡਾ ਸੰਘਰਸ਼ ਵਿੱਢਣਗੇ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਲੱਭਣ ਵਿਚ ਨਾ ਤਾਂ ਪੁਲਿਸ ਪ੍ਰਸ਼ਾਸਨ ਨੇ ਕੋਈ ਮਦਦ ਕੀਤੀ ਅਤੇ ਨਾ ਹੀ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ।

ਇਹ ਵੀ ਪੜ੍ਹੋ: ਪਵਾਰ ਨੇ ਰਾਖਵੇਂਕਰਨ ਦੀ 50 ਫ਼ੀ ਸਦੀ ਹੱਦ ਨੂੰ 15-16 ਫ਼ੀ ਸਦੀ ਤਕ ਹੋਰ ਵਧਾਉਣ ਦੀ ਮੰਗ ਕੀਤੀ

ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਐਸ.ਐਚ.ਓ. ਨਵਦੀਪ ਸਿੰਘ ਨੇ ਉਨ੍ਹਾਂ ਦੇ ਲੜਕੇ ਦੀ ਪੱਗ ਲਾਹ ਕੇ ਕੁੱਟਮਾਰ ਵੀ ਕੀਤੀ ਸੀ। ਨਵਦੀਪ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਦੀ ਵੀ ਬੇਅਦਬੀ ਕੀਤੀ ਸੀ। ਉਸ ਦੇ ਵਿਰੁਧ ਆਈਪੀਸੀ ਦੀ ਧਾਰਾ 295 ਦੇ ਤਹਿਤ ਬੇਅਦਬੀ ਦਾ ਮਾਮਲਾ ਦਰਜ ਕਰਨ ਲਈ ਵੀ ਕਿਹਾ ਗਿਆ ਸੀ ਪਰ ਪੁਲਿਸ ਨੇ ਮਾਮਲੇ ਵਿਚ ਧਾਰਾ 295 ਨਹੀਂ ਲਗਾਈ।

ਇਹ ਵੀ ਪੜ੍ਹੋ: ਨਰਿੰਦਰ ਕੌਰ ਭਰਾਜ (MLA ਸੰਗਰੂਰ) ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ 

ਮਾਮਲੇ ਵਿਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਡਿਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ। ਇਨ੍ਹਾਂ ਵਿਰੁਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਿਆ ਹੈ ਕਿ ਰੂਪੋਸ਼ ਹੋਣ ਤੋਂ ਬਾਅਦ ਤਿੰਨੋਂ ਲਗਾਤਾਰ ਕੁੱਝ ਵਕੀਲਾਂ ਦੇ ਸੰਪਰਕ ਵਿਚ ਹਨ ਅਤੇ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨੋਂ ਜਲਦੀ ਹੀ ਅਪਣੇ ਵਕੀਲ ਰਾਹੀਂ ਕਪੂਰਥਲਾ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।