Punjab News: ਰਵਨੀਤ ਬਿੱਟੂ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਰਵਨੀਤ ਬਿੱਟੂ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਾਈ ਸਹੁੰ

Ravneet Bittu took oath as Rajya Sabha member

Punjab News: ਰਵਨੀਤ ਬਿੱਟੂ ਰਾਜ ਸਭਾ ਲਈ ਮੈਂਬਰ ਚੁਣੇ ਗਏ ਸਨ। ਅੱਜ ਵੀਰਵਾਰ ਨੂੰ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਰਵਨੀਤ ਬਿੱਟੂ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਾਈ।

ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਨੂੰ ਬੀਤੀ ਦਿਨੀਂ ਬਿਨਾਂ ਕਿਸੇ ਵਿਰੋਧ ਦੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣਿਆ ਗਿਆ ਸੀ। ਰਾਜ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਨੇ 12 ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਖਿਲਾਫ ਵਿਰੋਧੀ ਧਿਰ ਨੇ ਕੋਈ ਉਮੀਦਵਾਰ ਨਹੀਂ ਖੜ੍ਹਾ ਕੀਤਾ। ਭਾਜਪਾ ਨੇ ਬਿੱਟੂ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਸੀ।

ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਨ।ਉਨ੍ਹਾਂ ਲੋਕ ਸਭਾ ਚੋਣ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਪਾਰਟੀ ਨੇ ਰਾਜ ਸਭਾ ਦਾ ਮੈਂਬਰ ਲਈ ਸੀਟ ਦਿੱਤੀ ਅਤੇ ਰਵਨੀਤ ਬਿੱਟੂ  ਰਾਜਸਥਾਨ ਤੋਂ ਚੋਣ ਜਿੱਤ ਗਏ ਹਨ। ਅੱਜ ਉਪ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ ਹੈ।