Mohali News : ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali News : ਸਿਹਤ ਵਿਗੜਨ 'ਤੇ ਡਾਕਟਰਾਂ ਨੇ ਹਸਪਤਾਲ 'ਚ ਦਾਖ਼ਲ ਕਰਨ ਦੀ ਦਿੱਤੀ ਸਲਾਹ

ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਦਾਖ਼ਲ

Mohali News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਸਿਹਤ ਕੱਲ੍ਹ ਤੋਂ ਵਿਗੜੀ ਹੋਈ ਹੈ ਅਤੇ ਹਾਲੇ ਤੱਕ ਕਿਸੇ ਤਰ੍ਹਾਂ ਦਾ ਸੁਧਾਰ ਨਹੀਂ ਹੋਇਆ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੂੰ ਤੇਜ਼ ਬੁਖਾਰ ਹੈ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ’ਚ ਹੀ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਬਿਮਾਰ ਹੋ ਗਏ ਸਨ।

 (For more news apart from Chief Minister Bhagwant Mann admitted to Fortis Hospital News in Punjabi, stay tuned to Rozana Spokesman)