ਕਮੇਡੀਅਨ ਸਮਯ ਰੈਨਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ
ਇਸ ਸਾਲ ਦੇ ਸਾਰੇ ਟ੍ਰਾਇਲ ਸ਼ੋਆਂ ਦੀ ਕਮਾਈ ਕੀਤੀ ਦਾਨ
Comedian Samay Raina comes forward to help flood-affected people of Punjab
ਪੰਜਾਬ ਵਿਚ ਕਈ ਥਾਵਾਂ ’ਤੇ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਇਸ ਕਾਰਨ ਫਸਲਾਂ ਅਤੇ ਪਸ਼ੂਆਂ ਦਾ ਨੁਕਸਾਨ ਹੋਇਆ, ਉੱਥੇ ਹੀ ਇਸ ਤੋਂ ਇਲਾਵਾ ਜਾਨੀ ਨੁਕਸਾਨ ਦਾ ਵੀ ਸਾਹਮਣਾ ਕਰਨਾ ਪਿਆ ਹੈ।
ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਗਿਆ ਹੈ। ਪੰਜਾਬ ਦੇ ਸਟੈਂਡਅਪ ਕਮੇਡੀਅਨ ਸਮਯ ਰੈਨਾ ਨੇ ਕਿਹਾ ਹੈ ਕਿ ਉਨ੍ਹਾਂ ਦੇ ਇਸ ਸਾਲ ਦੇ ਟ੍ਰਾਇਲ ਸ਼ੋਅ ਦੇ ਸਾਰੇ ਪੈਸੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੇ ਹਨ।