Pathankot News : ਹਰਿਆਣਾ ਸੀ.ਐਮ.ਸੈਣੀ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਭਰਾ ਦੇ ਦੇਹਾਂਤ 'ਤੇ ਅਫਸੋਸ ਕਰਨ ਪੁੱਜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Pathankot News : ਸੈਣੀ ਨੇ ਆਰ.ਪੀ. ਸ਼ਰਮਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਹਰਿਆਣਾ ਸੀ.ਐਮ.ਸੈਣੀ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਭਰਾ ਦੇ ਦੇਹਾਂਤ 'ਤੇ ਅਫਸੋਸ ਕਰਨ ਪੁੱਜੇ

Pathankot News in Punjabi : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਪਠਾਨਕੋਟ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦੀ ਰਿਹਾਇਸ਼ 'ਤੇ ਉਨ੍ਹਾਂ ਨੂੰ ਮਿਲਕੇ ਉਨ੍ਹਾਂ ਦੇ ਵੱਡੇ ਭਰਾ ਸਸਵਰਗੀ ਸ਼੍ਰੀ ਆਰ.ਪੀ. ਸ਼ਰਮਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।

ਸ਼੍ਰੀ ਸੈਣੀ ਨੇ ਅਸ਼ਵਨੀ ਸ਼ਰਮਾ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਆਰ.ਪੀ. ਸ਼ਰਮਾ ਇੱਕ ਸਾਦਗੀ-ਪਸੰਦ, ਇਮਾਨਦਾਰ ਅਤੇ ਮਿਲਣਸਾਰ ਵਿਅਕਤੀ ਸਨ। ਉਨ੍ਹਾਂ ਦਾ ਜੀਵਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਸਮਰਪਿਤ ਰਿਹਾ। ਉਨ੍ਹਾਂ ਦੇ ਦੇਹਾਂਤ ਨਾਲ ਨਾ ਸਿਰਫ਼ ਪਠਾਨਕੋਟ ਬਲਕਿ ਪੂਰੇ ਪ੍ਰਦੇਸ਼ ਨੇ ਇੱਕ ਸੱਚਾ ਸਮਾਜਸੇਵੀ ਗੁਆ ਦਿੱਤਾ ਹੈ। ਉਨ੍ਹਾਂ ਦੀ ਸਾਦਗੀ ਅਤੇ ਲੋਕ-ਕਲਿਆਣ ਦੀ ਭਾਵਨਾ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸੈਣੀ ਨੇ ਕਿਹਾ ਕਿ ਇਸ ਔਖੇ ਸਮੇਂ ਵਿੱਚ ਅਸੀਂ ਸਾਰੇ ਅਸ਼ਵਨੀ ਸ਼ਰਮਾ ਪਰਿਵਾਰ ਨਾਲ ਖੜ੍ਹੇ ਹਾਂ।

ਜ਼ਿਕਰਯੋਗ ਹੈ ਕਿ ਆਰ.ਪੀ. ਸ਼ਰਮਾ ਪਿਛਲੇ ਕੁਝ ਦਿਨਾਂ ਤੋਂ ਪੀ.ਜੀ.ਆਈ. ਚੰਡੀਗੜ੍ਹ ਵਿੱਚ ਇਲਾਜ ਕਰਵਾ ਰਹੇ ਸਨ, ਜਿੱਥੇ 28 ਅਗਸਤ ਦੀ ਸਵੇਰ ਨੂੰ ਉਨ੍ਹਾਂ ਨੇ ਆਪਣੀ ਅੰਤਿਮ ਸਾਹ ਲਿਆ ਸੀ।

 (For more news apart from  Haryana CM Saini pays emotional tribute Ashwani Sharma's brother R.P. Sharma in Pathankot News in Punjabi, stay tuned to Rozana Spokesman)