ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਲਈ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਲਈ ਪ੍ਰਵਾਨਗੀ ਦੀ ਮੰਗ ਬਾਰੇ ਗਡਕਰੀ ਨੂੰ ਪੱਤਰ...

Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਨੂੰ ਸੋਧਣ ਲਈ ਤੇਜ਼ੀ ਨਾਲ ਪ੍ਰਵਾਨਗੀ ਦਿੱਤੇ ਜਾਣ ਵਾਸਤੇ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ। ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਮਾਮਲੇ 'ਤੇ ਮੁੜ ਵਿਚਾਰ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਹਾਈਵੇ ਦੀ ਸੇਧ ਨੂੰ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਅੰਮ੍ਰਿਤਸਰ ਤੋਂ ਸਿੱਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਹੈ।

ਇਸ ਦੇ ਨਾਲ ਸਿਰਫ ਮਹੱਤਵਪੁਰਨ ਧਾਰਮਿਕ ਸਥਾਨ ਡੇਰਾ ਬਾਬਾ ਨਾਨਕ ਨੂੰ ਹੀ ਇਕੋ-ਇਕ ਸਪਰ ਨਾਲ ਜੋੜਿਆ ਗਿਆ ਹੈ। ਉਨ੍ਹਾਂ ਨੇ ਗਡਕਰੀ ਨੂੰ ਅਪੀਲ ਕੀਤੀ ਕਿ ਪੰਜਾਬ ਰਾਜ ਦੇ ਵਾਸਤੇ ਉਨ੍ਹਾਂ ਦੇ ਮੰਤਰਾਲੇ ਵੱਲੋਂ ਇਸ ਨੂੰ ਵਿਚਾਰਿਆ ਜਾਵੇ। ਜ਼ਿਕਰਯੋਗ ਹੈ ਕਿ 29 ਜੁਲਾਈ, 2017 ਨੂੰ ਸ੍ਰੀ ਗਡਕਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਸੂਬਾ ਸਰਕਾਰ ਨੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਦੀ ਸੇਧ ਸਬੰਧੀ ਇਕ ਵਿਆਪਕ ਪ੍ਰਸਤਾਵ 20 ਜਨਵਰੀ, 2018 ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਪੇਸ਼ ਕੀਤਾ ਸੀ।

ਇਸ ਵਿੱਚ ਅੰਮ੍ਰਿਤਸਰ ਤੋਂ ਸਿੱਧਾ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੱਕ ਸੇਧ ਦਾ ਪ੍ਰਸਤਾਵ ਕੀਤਾ ਗਿਆ ਸੀ। ਇਸ ਦੇ ਨਾਲ ਮਹੱਤਵਪੂਰਨ ਧਾਰਮਿਕ ਸਥਾਨਾਂ ਅਤੇ ਆਰਥਿਕ ਕੇਂਦਰਾਂ ਨੂੰ ਜੋੜਿਆ ਗਿਆ ਸੀ ਜਿਨ੍ਹਾਂ ਵਿੱਚ ਡੇਰਾਬਾਬਾ ਨਾਨਕ , ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਮਲੇਰਕੋਟਲਾ, ਸ੍ਰੀ ਮੁਕਤਸਰ ਸਾਹਿਬ, ਤਲਵੰਡੀ ਸਾਬੋ, ਪਟਿਆਲਾ, ਮੂਣਕ ਆਦਿ ਸਨ। ਇਸ ਨਵੀਂ ਸੇਧ ਦਾ ਪ੍ਰਸਤਾਵ ਸੂਬਾ ਸਰਕਾਰ ਵੱਲੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਵਿੱਚ ਇਕ ਹੀ ਸਪਰ ਹੈ।