ਅੰਮ੍ਰਿਤਸਰ: ਹਰਿਆਣਾ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਨਾਲ ਹੋਏ ਗੱਠਜੋੜ ਤੋਂ ਬਾਅਦ ਅਕਾਲੀ ਦਲ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ ਜਿਸ ‘ਤੇ ਹੁਣ ਨਿਸ਼ਾਨਾ ਸਾਧਿਆ ਹੈ। ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹਨ ਜਿਨ੍ਹਾਂ ਨੇ ਬਾਦਲ ਪਰਿਵਾਰ ‘ਤੇ ਭੜਕਦੇ ਹੋਏ ਕਿਹਾ ਕਿ ਅਕਾਲੀ ਦਲ ਦਾ ਕੋਈ ਧਰਮ ਨਹੀਂ ਹੈ ਤੇ ਇਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਚਾਹੀਦਾ ਹੈ।
ਸਿਰਫ ਇੰਨਾਂ ਹੀ ਨਹੀਂ ਇਸ ਤੋਂ ਇਲਾਵਾ ਔਜਲਾ ਨੇ ਕਿਹਾ ਕਿ ਜੇ ਅਕਾਲੀ ਦਲ ਨੇ ਹਰਿਆਣਾ ਦੇ ਅੰਦਰ ਚੋਣਾਂ ਲੜਨੀਆਂ ਹਨ ਤਾਂ ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਹਰਿਆਣਾ ‘ਚ ਅਕਾਲੀ ਦਲ ਆਪਣਾ ਪੂਰਾ ਜ਼ੋਰ ਲਗਾ ਰਿਹਾ ਹੈ ਤਾਂ ਜੋ ਹਰਿਆਣਾ ਵਿਚ ਵੀ ਜਿੱਤ ਦਾ ਝੰਡਾ ਗੱਢਿਆ ਜਾ ਸਕੇ।
ਆਪਣੇ 99 ਸਾਲਾਂ ਦੇ ਇਤਿਹਾਸ ਦੇ ਮਗਰਲੇ ਅੱਧ ਵਿਚ ਅਕਾਲੀ ਦਲ ਇੱਕ ਪਰਿਵਾਰ ਦੀ ਪਾਰਟੀ ਬਣਨ ਦੇ ਰਾਹੇ ਪੈ ਗਿਆ ਅਤੇ ਹੁਣ ਇਹ ਪੂਰੀ ਤਰ੍ਹਾਂ ਸਿਰਫ਼ ਬਾਦਲ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਅਕਾਲੀ ਦਲ ਕਰੀਬ ਦੋ ਦਹਾਕੇ ਪੰਜਾਬ ਦੀ ਸੱਤਾ ਉੱਤੇ ਕਾਬਜ਼ ਰਿਹਾ ਪਰ ਹੁਣ ਆਪਣੀ ਹੋਂਦ ਬਚਾਉਣ ਲਈ ਜੂਝ ਰਿਹਾ ਹੈ। ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਮਹਿਜ 15 ਸੀਟਾਂ ਹਾਸਲ ਹੋਈਆਂ ਤੇ ਇਹ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕਿਆ।
ਆਪਣੇ ਇਤਿਹਾਸ ਵਿੱਚ ਸਭ ਤੋਂ ਹੇਠਲੇ ਪੱਧਰ ਉੱਤੇ ਵਿਚਰ ਰਿਹਾ ਅਕਾਲੀ ਦਲ ਹੋਂਦ ਦੀ ਲੜਾਈ ਲੜ ਰਿਹਾ ਹੈ। ਪਾਰਟੀ ਨੇ ਬਠਿੰਡਾ ਤੋਂ ਹਰਸਿਮਰਤ ਕੌਰ, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ, ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਤੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਵਰਗੇ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਅਕਾਲੀ ਦਲ ਦੇ ਸੂਤਰ ਦੱਸਦੇ ਨੇ ਕਿ ਸੁਖਬੀਰ ਬਾਦਲ ਪਾਰਟੀ ਨੂੰ ਪੈਰ੍ਹਾਂ ਸਿਰ ਕਰਨ ਦੀ ਰਣਨੀਤੀ ਅਜ਼ਮਾ ਕੇ ਹਰ ਤਰ੍ਹਾਂ ਦਾ ਜੋਖ਼ਮ ਲੈ ਰਹੇ ਹਨ। ਸੀਨੀਅਰ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਇਸੇ ਰਣਨੀਤੀ ਦਾ ਹਿੱਸਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।