300 ਦਿਹਾੜੀ ਵਾਲੇ ਮਜ਼ਦੂਰ ਕਿਵੇਂ ਭਰਨਗੇ ਲੱਖਾਂ ਦੇ ਬਿੱਲ ?   

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਦੇ ਸਤਾਏ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ

How will 300 day laborers pay millions of bills?

ਫਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਤਲਵੰਡੀ ਭਾਈ ਬਿਜਲੀ ਵਿਭਾਗ ਦਫਤਰ ਦੇ ਬਾਹਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਬਿਜਲੀ ਬਿੱਲਾਂ ਦੇ ਸਤਾਏ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਧਰਨਾਕਾਰੀਆਂ ਨੇ ਦੱਸਿਆ ਕਿ ਸੂਬੇ ਅੰਦਰ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਸੀ ਤਾਂ ਉਨ੍ਹਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਗਰੀਬ ਲੋਕਾਂ ਦੇ ਬਿਜਲੀ ਬਿੱਲ ਮਾਫ ਕੀਤੇ ਜਾਣਗੇ।

ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਭੱਤਾ ਦਿੱਤਾ ਜਾਵੇਗਾ ਪਰ ਕੈਪਟਨ ਸਰਕਾਰ ਦੇ ਸੱਤਾ ਵਿਚ ਆਉਦਿਆਂ ਹੀ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਅਤੇ ਜੋ ਬਿੱਲ ਪਹਿਲਾਂ ਲੋਕਾਂ ਨੂੰ ਦੋ ਢਾਈ ਸੌ ਰੁਪਏ ਆਉਂਦਾ ਸੀ। ਉਹ ਹੁਣ 15 - 15 ਹਜ਼ਾਰ ਤੱਕ ਪਹੁੰਚ ਗਿਆ ਹੈ ਜੋ ਕਿ ਗਰੀਬ ਬੰਦੇ ਦੀ ਪਹੁੰਚ ਤੋਂ ਬਾਹਰ ਹੈ। ਉੱਥੇ ਹੀ ਐੱਸ.ਡੀ.ਓ ਸੁਖਚੈਨ ਸਿੰਘ ਨੇ ਕਿਹਾ ਕਿ ਧਰਨਾਕਾਰੀਆਂ ਵੱਲੋਂ ਬਿਜਲੀ ਦੇ ਬਿੱਲਾਂ ‘ਚ ਹੋਏ ਵਾਧੇ ਕਾਰਨ ਕੈਪਟਨ ਸਰਕਾਰ ਪ੍ਰਤੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਬਹੁਤ ਜਲਦ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਤਿੰਨ ਸੌ ਰੁਪਏ ਦਿਹਾੜੀ ਲੈਣ ਵਾਲਾ ਵਿਅਕਤੀ ਇੰਨਾ ਬਿੱਲ ਨਹੀਂ ਭਰ ਸਕਦਾ। ਉਹਨਾਂ ਇਹ ਵੀ ਕਿਹਾ ਕਿ ਉਹ ਕਈ ਵਾਰ ਇਨ੍ਹਾਂ ਬਿੱਲਾ ਨੂੰ ਲੈ ਕੇ ਬਿਜਲੀ ਵਿਭਾਗ ਨੂੰ ਚਿੱਠੀਆਂ ਲਿਖ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਦਕਿ ਬਿਜਲੀ ਵਿਭਾਗ ਵੱਲੋਂ ਹੁਣ ਉਨ੍ਹਾਂ ਦੇ ਘਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।

ਜਿਸ ਨੂੰ ਲੈ ਕੇ ਇਹ ਧਰਨਾ ਲਗਾਇਆ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਗਰੀਬ ਲੋਕਾਂ ਨੂੰ ਵਧਾ ਕੇ ਬਿਜਲੀ ਬਿੱਲ ਭੇਜੇ ਗਏ ਹਨ ਉਨ੍ਹਾਂ ਨੂੰ ਮਾਫ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।