ਬਠਿੰਡਾ 'ਚ ਐਕਟਿਵਾ ਸਵਾਰ ਨੌਜਵਾਨ ਦੀ ਟਰਾਲੇ ਹੇਠ ਆਉਣ ਕਾਰਨ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਬਠਿੰਡਾ 'ਚ ਐਕਟਿਵਾ ਸਵਾਰ ਨੌਜਵਾਨ ਦੀ ਟਰਾਲੇ ਹੇਠ ਆਉਣ ਕਾਰਨ ਮੌਤ

image

ਬਠਿੰਡਾ, 4 ਅਕਤੂਬਰ (ਸੁਖਜਿੰਦਰ ਮਾਨ): ਸਥਾਨਕ ਡੱਬਵਾਲੀ ਰੋਡ 'ਤੇ ਸਥਿਤ ਏਮਜ਼ ਹਸਪਤਾਲ ਦੇ ਸਾਹਮਣੇ ਅੱਜ ਬਾਅਦ ਦੁਪਿਹਰ ਇਕ ਐਕਟਿਵਾ ਸਵਾਰ ਨੌਜਵਾਨ ਦੀ ਟਰਾਲੇ ਹੇਠ ਆਉਣ ਕਾਰਨ ਮੌਤ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਚਲਦੇ ਹੀ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਨੌਜਵਾਨ ਨੂੰ ਟਰਾਲੇ ਹੇਠੋਂ ਕਢਿਆ। ਇਸ ਮੌਕੇ ਪੁੱਜੀ ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਇਹ ਵੀ ਪਤਾ ਚੱਲਿਆ ਹੈ ਕਿ ਟਰਾਲਾ ਡਰਾਈਵਰ ਘਟਨਾ ਤੋਂ ਬਾਅਦ ਮੌਕੇ 'ਤੇ ਹੀ ਫ਼ਰਾਰ ਹੋ ਗਿਆ ਸੀ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਨਰੂਆਣਾ ਰੋਡ ਗਲੀ ਨੰਬਰ 5 ਵਜੋਂ ਹੋਈ ਹੈ ।ਸਹਾਰਾ ਟੀਮ ਨੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।