ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ, ਦਾਇਰ ਕੀਤੀ ਪਟੀਸ਼ਨ
ਹੁਣ ਅਸੀ ਸੁਪਰੀਮ ਕੋਰਟ ਦਾ ਰੁੱਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਨੂੰ ਰੱਦ ਕੀਤਾ ਜਾਵੇ।
Bharti Kisan UnionLakhowal
ਮਾਛੀਵਾੜਾ ਸਾਹਿਬ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਚਲਦੇ ਪੰਜਾਬ ਭਰ 'ਚ ਰੇਲਾਂ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਕਿਸਾਨ ਹੁਣ ਪ੍ਰਦਰਸ਼ਨ ਖੇਤੀ ਕਾਨੂੰਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਾਇਆ ਹੈ।