ਧਰਨੇ ਨੂੰ ਸੰਬੋਧਨ ਕਰ ਰਹੇ ਸੀਨੀਅਰ ਕਿਸਾਨ ਆਗੂ ਯਸ਼ਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ 'ਚ ਸੋਗ ਦੀ ਲਹਿਰ, ਭਲਕੇ ਹੋਵੇਗੀ ਅੰਤਮ ਸੰਸਕਾਰ

Farmers Protest

ਬਰਨਾਲਾ: ਬਰਨਾਲਾ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨਾ ਦੇ ਰਹੇ ਕਿਸਾਨਾਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਿਸਾਨ ਆਗੂ ਯਸ਼ਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।  ਕਾਬਲੇਗੌਰ ਹੈ ਕਿ ਯਸ਼ਪਾਲ ਸਿੰਘ ਮਾਹਿਲ ਕਲਾਂ ‘ਚ ਲੰਬੇ ਸਮੇਂ ਤੋਂ ਦਲੀਤਾਂ ਖਿਲਾਫ ਆਵਾਜ਼ ਚੁੱਕ ਰਹੇ ਹਨ। ਉਨ੍ਹਾਂ ਦੀ ਅਚਾਨਕ ਮੌਤ ਨੇ ਲੋਕਾਂ ਦੇ ਸੰਘਰਸ਼ਾਂ ‘ਤੇ ਬਹੁਤ ਪ੍ਰਭਾਵ ਪਿਆ ਹੈ। ਮ੍ਰਿਤਕ ਦੀ ਦੇਹ ਨੂੰ ਫਰਿੱਜ ‘ਚ ਰਖਵਾਇਆ ਗਿਆ ਹੈ। ਉਨ੍ਹਾਂ ਦਾ ਸੰਸਕਾਰ ਸਵੇਰੇ ਕੀਤਾ ਜਾਏਗਾ।

ਕਾਬਲੇਗੌਰ ਹੈ ਕਿ ਖੇਤੀ ਕਾਨੂੰਨਾਂ ਵਿਰੋਧ ‘ਚ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਤਹਿਤ ਬਰਨਾਲਾ-ਲੁਧਿਆਣਾ ਹਾਈਵੇਅ ਦੇ ਮਹਿਲ ਕਲਾਂ ਟੋਲ ਪਲਾਜ਼ਾ ‘ਤੇ ਇਕ ਤਰੀਕ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਪ੍ਰਦਰਸ਼ਨ ‘ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਹ ਹੇਠ ਡਿੱਗ ਗਏ। ਕਿਸਾਨਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ।

ਯਸ਼ਪਾਲ ਸਿੰਘ ਮਹਿਲ ਕਲਾਂ ਰਿਟਾਇਰਡ ਅਧਿਆਪਕ ਸੀ ਅਤੇ ਉਸਦੀ ਪਤਨੀ ਵੀ ਸੇਵਾਮੁਕਤ ਅਧਿਆਪਕਾ ਸੀ। ਉਨ੍ਹਾਂ ਦੇ ਜਵਾਨ ਪੁੱਤਰ ਦੀ 6-7 ਸਾਲ ਪਹਿਲਾਂ ਹੀ ਮੌਤ ਹੋ ਗਈ ਸੀ, ਜਿਸ ਕਾਰਨ ਜਸਪਾਲ ਸਿੰਘ ਅਤੇ ਉਸਦੀ ਪਤਨੀ ਬੁਢਾਪੇ ਵਿੱਚ ਇੱਕ ਦੂਜੇ ਦਾ ਸਾਥ ਦੇ ਰਹੇ ਸੀ। ਜਸਪਾਲ ਸਿੰਘ ਨੇ ਸਾਰੀ ਉਮਰ ਸੰਘਰਸ਼ ਸੀਲ ਕਰਨ ਵਾਲੀਆਂ ਸੰਸਥਾਵਾਂ ਵਿੱਚ ਕੰਮ ਕੀਤਾ ਅਤੇ ਅੱਜ ਵੀ ਉਹ ਇਸ ਸੰਘਰਸ਼ ਸਦਕਾ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।