ਸੁਨਾਮ 'ਚ ਪੰਜਵੇਂ ਦਿਨ ਵੀ ਰੇਲ ਚੱਕਾ ਜਾਮ ਕਰਕੇ ਗਰਜੇ ਕਿਸਾਨ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਵੀ ਅੰਡਾਨੀਆਂ-ਅੰਬਾਨੀਆਂ ਦਾ ਗ਼ੁਲਾਮ ਬਣਾਉਣਾ ਚਾਹੁੰਦੀ

farmer protest

ਸੁਨਾਮ- ਪੰਜਾਬ 'ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼  ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪੰਜਵੇਂ ਦਿਨ ਵੀ ਸੈਂਕੜੇ ਕਿਸਾਨਾਂ ਨੇ ਰੇਲਵੇ ਸਟੇਸ਼ਨ ਸੁਨਾਮ ਵਿਖੇ ਰੇਲ ਦੀ ਪਟੜੀ 'ਤੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਦਿਆਂ ਜਾਖਲ-ਹਿਸਾਰ ਰੇਲ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕਰ ਕੇ ਰੱਖ ਦਿੱਤੀ।

Farmers protest on railway track

ਇਸ ਸੰਘਰਸ਼ 'ਚ ਆਪ-ਮੁਹਾਰੇ ਹਰ ਵਰਗ ਦੇ ਮਿਲ ਰਹੇ ਸਮਰਥਨ ਨੇ ਕਿਸਾਨਾਂ ਦੇ ਹੌਸਲੇ ਹੋਰ ਵੀ ਬੁਲੰਦ ਕਰ ਦਿੱਤੇ ਹਨ।  ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ 'ਚ ਸੁਨਾਮ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਅਤੇ ਸ਼ਹਿਰ ਦੇ ਇਕ ਰਿਲਾਇੰਸ ਪੰਪ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।

farmer protest

ਇਸ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਆਦਿ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਇਸ਼ਾਰਿਆਂ 'ਤੇ ਕੰਮ ਕਰ ਰਹੀ ਅਤੇ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਵੀ ਅੰਡਾਨੀਆਂ-ਅੰਬਾਨੀਆਂ ਦਾ ਗ਼ੁਲਾਮ ਬਣਾਉਣਾ ਚਾਹੁੰਦੀ ਹੈ ਪਰ ਕਿਸਾਨਾਂ ਇਸ ਬਿਲ ਨੂੰ ਰੱਦ ਕਰਕੇ ਹੀ ਸਾਹ ਲੈਣਗੇ।