ਦਿੱਲੀ 'ਚ 31 ਅਕਤੂਬਰ ਤਕ ਬੰਦ ਰਹਿਣਗੇ ਸਕੂਲ

ਏਜੰਸੀ

ਖ਼ਬਰਾਂ, ਪੰਜਾਬ

ਦਿੱਲੀ 'ਚ 31 ਅਕਤੂਬਰ ਤਕ ਬੰਦ ਰਹਿਣਗੇ ਸਕੂਲ

image

ਨਵੀਂ ਦਿੱਲੀ, 4 ਅਕਤੂਬਰ : ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਦਿੱਲੀ ਦੇ ਸਾਰੇ ਸਕੂਲਾਂ ਨੂੰ 31 ਅਕਤੂਬਰ 2020 ਤਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਸਬੰਧ 'ਚ ਐਤਵਾਰ ਨੂੰ ਨਿਰਦੇਸ਼ ਦਿਤੇ ਹਨ।
ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ ਦਿੱਲੀ ਦੇ ਸਾਰੇ ਸਕੂਲ ਕੋਰੋਨਾ ਮਹਾਂਮਾਰੀ ਕਾਰਨ ਅਜੇ 31 ਅਕਤੂਬਰ ਤਕ ਬੰਦ ਰਹਿਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਕ ਮਾਤਾ-ਪਿਤਾ ਹੋਣ ਦੇ ਨਾਅਤੇ ਉਹ ਹਾਲਾਤ ਦੀ ਗੰਭੀਰਤਾ ਨੂੰ ਸਮਝਦੇ ਹਨ। ਇਸ ਸਮੇਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਕੋਈ ਜ਼ੋਖਮ ਲਿਆ ਜਾਣਾ ਸਹੀ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਮਹੀਨੇ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਸੀ ਕਿ 21 ਸਤੰਬਰ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਅਪਣੇ ਸਕੂਲ ਜਾਣਾ ਚਾਹੁਣ ਅਤੇ ਅਧਿਆਪਕ ਦੀ ਸਲਾਹ ਲੈਣਾ ਚਾਹੁੰਦੇ ਹਨ ਤਾਂ ਉਹ ਅਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਨਾਲ ਜਾ ਸਕਦੇ ਹਨ। ਹਾਲਾਂਕਿ ਜੇਕਰ ਸਕੂਲ ਅਤੇ ਵਿਦਿਆਰਥੀ ਦਾ ਘਰ ਕੰਟੇਨਮੈਂਟ ਜ਼ੋਨ ਵਿਚ ਨਹੀਂ ਹੈ ਤਾਂ ਹੀ ਇਜਾਜ਼ਤ ਹੋਵੇਗੀ ਪਰ ਇਹ ਸਵੈ-ਇੱਛਾ ਹੋਵੇਗੀ।  (ਪੀਟੀਆਈ)