ਚੰਡੀਗੜ੍ਹ 'ਚ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਵੀ ਪਹੁੰਚੇ, ਰੱਖਿਆ ਮੌਨ ਵਰਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਖੀਮਪੁਰ ਘਟਨਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ

Charanjeet Channi

 

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਧਰਨੇ 'ਚ ਸ਼ਾਮਲ ਹੋਣ ਲਈ ਪੁੱਜੇ ਹਨ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵਲੋਂ ਮੌਨ ਵਰਤ ਵੀ ਰੱਖਿਆ ਗਿਆ।

Charanjeet Channi

ਮੁੱਖ ਮੰਤਰੀ ਸਮੇਤ ਮਨਪ੍ਰੀਤ ਬਾਦਲ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਧਰਨੇ 'ਤੇ ਬੈਠੇ ਹੋਏ ਹਨ। ਕਾਂਗਰਸ ਵੱਲੋਂ ਸ਼ਾਂਤਮਾਈ ਢੰਗ ਨਾਲ ਲਖੀਮਪੁਰ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਘਟਨਾ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਦੇਸ਼ 'ਚ ਇਹ ਸਭ ਕੁੱਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Lakhimpur Kheri Accident

ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਦੇਸ਼ ਦੇ ਨੌਜਵਾਨ ਨੂੰ ਦੁਬਾਰਾ ਦੇਸ਼ 'ਚ ਲੋਕਤੰਤਰ ਬਹਾਲ ਕਰਨ ਲਈ ਮਜਬੂਰ ਨਾ ਕਰੋ ਕਿ ਉਹ ਦੁਬਾਰਾ ਸ. ਭਗਤ ਸਿੰਘ ਵੱਲ ਦੇਖਣ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੀ ਆਵਾਜ਼ ਨੂੰ ਪਛਾਨਣ ਦੀ ਲੋੜ ਹੈ।