ਹਫ਼ਤਾ ਪਹਿਲਾ ਫ਼ੌਜੀ ਨਾਲ ਵਿਆਹੀ ਧੀ ਦੀ ਹੋਈ ਮੌਤ, ਸਹੁਰਾ ਪਰਿਵਾਰ ’ਤੇ ਲੱਗੇ ਗੰਭੀਰ ਇਲਜ਼ਾਮ

ਏਜੰਸੀ

ਖ਼ਬਰਾਂ, ਪੰਜਾਬ

27 ਸਤੰਬਰ ਨੂੰ ਉਸ ਦਾ ਵਿਆਹ ਗੁਰਦੀਪ ਸਿੰਘ ਨਾਲ ਹੋਇਆ ਸੀ

A week ago, the daughter married to an army officer died, serious allegations were made against the in-laws' family

 

ਪਟਿਆਲਾ : ਐੱਚ. ਆਰ. ਇਨਕਲੇਵ ਸ਼ੀਸ਼ ਮਹਿਲ ਕਾਲੋਨੀ 'ਚੋਂ ਇਕ ਵਿਆਹੁਤਾ ਦੀ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਮਨਵੀਰ ਕੌਰ (29) ਦਾ ਵਿਆਹ 7 ਦਿਨ ਪਹਿਲਾਂ ਬੀਤੇ ਮੰਗਲਵਾਰ ਨੂੰ ਪਟਿਆਲਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ ਹੋਇਆ ਸੀ। ਸ਼ੱਕੀ ਹਾਲਾਤ 'ਚ ਹੋਈ ਮੌਤ ਨੂੰ ਲੈ ਕੇ ਕੁੜੀ ਦੇ ਪਰਿਵਾਰ ਵਾਲਿਆਂ ਨੇ ਸਹੁਰਾ ਪਰਿਵਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸ਼ੱਕ ਹੈ ਕਿ ਉਨ੍ਹਾਂ ਨੇ ਸਾਡੀ ਧੀ ਦਾ ਕਤਲ ਕੀਤਾ ਹੈ।

ਇਸ ਘਟਨਾ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਗਈ। ਪੁਲਿਸ ਨੇ ਮਾਮਲੇ ਜੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੋਟਵਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਵਿਆਹੁਤਾ ਦੇ ਪਿਤਾ ਨਰਿੰਦਰ ਪਾਲ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਦੇ ਜਵਾਈ ਗੁਰਦੀਪ ਸਿੰਘ ਖ਼ਿਲਾਫ਼ ਧਾਰਾ 304-ਬੀ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਸਪਤਾਲ 'ਚ ਮੌਜੂਦ ਵਿਆਹੁਤਾ ਦੇ ਪਰਿਵਾਰ ਨੇ ਕਤਲ ਹੋਣ ਦਾ ਸ਼ੱਕ ਜ਼ਾਹਰ ਕੀਤਾ ਹੈ। ਇਸ ਮੌਕੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸਰਕਾਰੀ ਨੌਕਰੀ ਕਰਦੀ ਸੀ। 27 ਸਤੰਬਰ ਨੂੰ ਉਸ ਦਾ ਵਿਆਹ ਗੁਰਦੀਪ ਸਿੰਘ ਨਾਲ ਹੋਇਆ ਸੀ। 3 ਅਕਤੂਬਰ ਨੂੰ ਜਦੋਂ ਉਹ ਪਟਿਆਲਾ ਆਏ ਤਾਂ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮਨਵੀਰ ਇੰਨੀ ਕਮਜ਼ੋਰ ਨਹੀਂ ਸੀ ਕਿ ਉਹ ਖ਼ੁਦਕੁਸ਼ੀ ਕਰ ਲਵੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।

ਮ੍ਰਿਤਕ ਮਨਵੀਰ ਕੌਰ ਸ਼ਨੀਵਾਰ ਨੂੰ ਹੀ ਗੋਆ ਤੋਂ ਵਾਪਸ ਆਈ ਸੀ। ਉਸ ਨੇ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਆਉਣਾ ਸੀ। ਆਖ਼ਰੀ ਵਾਰ ਉਸ ਨੇ ਆਪਣੀ ਮਾਤਾ, ਭਰਾ ਅਤੇ ਭੈਣ ਨਾਲ ਫੋਨ 'ਤੇ ਗੱਲ ਕੀਤੀ ਸੀ। ਥਾਣਾ ਡਿਵੀਜ਼ਨ ਨੰਬਰ 2 ਦੇ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਮਨਵੀਰ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ। ਕੁੜੀ ਦੇ ਪਰਿਵਾਰ ਦੇ ਬਿਆਨਾਂ 'ਤੇ ਗੁਰਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਗੁਰਦੀਪ ਕਰੀਬ 10 ਸਾਲ ਤੋਂ ਫੌਜ 'ਚ ਨੌਕਰੀ ਕਰ ਰਿਹਾ ਹੈ।