ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਵਕੀਲ ਵਰਿੰਦਰ ਸਿੰਘ ਦੇ ਵਿਵਾਦ ’ਚ ਨਵਾਂ ਮੋੜ, ਪੁਲਿਸ ਅਤੇ ਵਕੀਲ ’ਚ ਹੋਇਆ ਸਮਝੌਤਾ

ਏਜੰਸੀ

ਖ਼ਬਰਾਂ, ਪੰਜਾਬ

ਵਕੀਲ ਵਰਿੰਦਰ ਸਿੰਘ ਨੂੰ ਬਾਰ ਐਸੋਸੀਏਸ਼ਨ 'ਚੋਂ ਕੀਤਾ ਬਾਹਰ

photo

 

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ ਕੁਝ ਦਿਨ ਪਹਿਲਾਂ ਇੱਕ ਵਕੀਲ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਕਰਨ ਵਾਲੇ ਐਡਵੋਕੇਟ ਵਰਿੰਦਰ ਸਿੰਘ ਸੰਧੂ ਨੇ ਸ਼ਿਕਾਇਤ ਵਾਪਸ ਲੈ ਲਈ ਹੈ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸੰਧਵਾਂ ਵਲੋਂ ਰਾਜਨੀਤਿਕ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਦੀ ਵਕਾਲਤ  

ਉਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ ਰਮਨਦੀਪ ਭੁੱਲਰ ਸਮੇਤ 6 ਪੁਲਿਸ ਮੁਲਾਜ਼ਮਾਂ ’ਤੇ ਤਸ਼ੱਦਦ ਦੇ ਦੋਸ਼ ਲਗਾਏ ਸਨ। ਜਿਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ  ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਬਾਰ ਐਸੋਸੀਏਸ਼ਨ ਵੀ ਵਿਰੋਧ 'ਚ ਉਤਰ ਆਈ। ਜਿਸ ਤੋਂ ਬਾਅਦ ਸਰਕਾਰ ਨੇ ਐਸਪੀ ਅਤੇ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ

ਸ੍ਰੀ ਮੁਕਤਸਰ ਸਾਹਿਬ  ਦੇ ਐਸਐਸਪੀ ਹਰਮਨਬੀਰ ਗਿੱਲ ਅਤੇ ਫਰੀਦਕੋਟ ਰੇਂਜ ਦੇ ਡੀਆਈਜੀ ਅਜੈ ਮਲੂਜਾ ਨੂੰ ਵੀ ਹਟਾ ਦਿੱਤਾ ਗਿਆ ਹੈ। ਐਡਵੋਕੇਟ ਸੰਧੂ ਨੇ ਹੁਣ ਖੁੱਲ੍ਹ ਕੇ SSP ਹਰਮਨਬੀਰ ਗਿੱਲ ਦੀ ਤਾਰੀਫ ਕੀਤੀ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੁੜ ਸ੍ਰੀ ਮੁਕਤਸਰ ਸਾਹਿਬ ਵਿੱਚ ਤਾਇਨਾਤ ਕਰੇ।
ਇਸ ਦਾ ਪਤਾ ਲੱਗਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਨੇ ਐਡਵੋਕੇਟ ਵਰਿੰਦਰ ਸਿੰਘ ਸੰਧੂ ਨੂੰ ਐਸੋਸੀਏਸ਼ਨ ਵਿੱਚੋਂ ਕੱਢ ਦਿਤਾ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੂੰ ਐਡਵੋਕੇਟ ਦਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।