ਬਰਨਾਲਾ ਵਿਚ ਨਾਬਾਲਗ ਨਾਲ ਦੋ ਲੋਕਾਂ ਨੇ ਕੀਤਾ ਬਲਾਤਕਾਰ, ਬਣਾਈ ਵੀਡੀਓ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਪੀੜਤ ਤੋਂ ਲਏ 6 ਲੱਖ ਰੁਪਏ

photo

 

ਬਰਨਾਲਾ: ਬਰਨਾਲਾ 'ਚ ਇਕ ਵਿਅਕਤੀ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ। ਜਿਸ ਤੋਂ ਬਾਅਦ ਉਸ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕਰੀਬ 6 ਲੱਖ ਰੁਪਏ ਲੈ ਲਏ। ਇਸ ਮਾਮਲੇ ਵਿਚ ਬਰਨਾਲਾ ਪੁਲਿਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਬਰਨਾਲਾ 'ਚ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਮਹਿਲਾ ਐਸਐਚਓ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਜਸਕਰਨ ਅਤੇ ਰਘੁਵੀਰ ਵਾਸੀ ਬਰਨਾਲਾ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਕੇਸ ਵਿੱਚ ਬਲੈਕਮੇਲਿੰਗ ਅਤੇ ਪੈਸੇ ਮੰਗਣ ਦੀ ਧਾਰਾ ਵੀ ਲਗਾਈ ਗਈ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਉਮਰ ਕਰੀਬ 16 ਸਾਲ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਨੂੰ ਕਾਰ ਨੇ ਦਰੜਿਆ, ਮੌਤ 

ਇਕ ਸਾਲ ਪਹਿਲਾਂ ਉਕਤ ਮੁਲਜ਼ਮ ਦੇ ਉਸ ਨਾਲ ਸਬੰਧ ਸਨ। ਮੁਲਜ਼ਮ ਨੇ ਜ਼ਬਰਦਸਤੀ ਉਸ ਦੀ ਵੀਡੀਓ ਵੀ ਬਣਾਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਬੁਰੀ ਤਰ੍ਹਾਂ ਬਲੈਕਮੇਲ ਕੀਤਾ ਗਿਆ। ਮੁਲਜ਼ਮਾਂ ਨੇ ਪੀੜਤਾ ਤੋਂ ਕਰੀਬ 6 ਲੱਖ ਰੁਪਏ ਲਏ ਸਨ। ਉਸ ਨੇ ਮੂੰਹ ਖੋਲ੍ਹਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿਤੀਆਂ। ਜਿਸ ਕਾਰਨ ਉਹ ਡਰੀ ਹੋਈ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਕਰਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।