Ludhiana News: ਲੁਧਿਆਣਾ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਿੰਸੀਪਲ ਨੂੰ ਆਈ ਈਮੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana News: ਪੁਲਿਸ ਜਾਂਚ 'ਚ ਜੁਟੀ

Ludhiana School bomb Threat

Ludhiana School bomb Threat : ਲੁਧਿਆਣਾ ਵਿਚ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।

ਇਸੇ ਦੌਰਾਨ ਲੁਧਿਆਣਾ ਸਿਟੀ ਪੁਲਿਸ ਵਿੱਚ ਤਾਇਨਾਤ ਏਸੀਪੀ ਹਰਜਿੰਦਰ ਸਿੰਘ ਦੀ ਟੀਮ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ, ਉਹ ਆਨ ਸੀ। ਜਿਸ ਦੇ ਆਧਾਰ 'ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ।