‘ਖਹਿਰਾ ਪਾਰਟੀ ਕੱਢੇਗੀ', ਪੰਜਾਬ ਸਰਕਾਰ ਖ਼ਿਲਾਫ਼ ਇਨਸਾਫ਼ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਹੁਣੇ ਹੀ ਮੁਅੱਤਲ ਕੀਤੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਵੱਲੋਂ ਤਲਵੰਡੀ....

Sukhpal Khaira and Kanwar Sandhu

ਚੰਡੀਗੜ੍ਹ (ਪੀਟੀਆਈ) : ਆਮ ਆਦਮੀ ਪਾਰਟੀ ਦੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਹੁਣੇ ਹੀ ਮੁਅੱਤਲ ਕੀਤੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਵੱਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਪੰਜਾਬ ਸਰਕਾਰ ਖ਼ਿਲਾਫ਼ ਵੱਖ-ਵੱਖ ਮੁੱਦਿਆਂ ‘ਤੇ ਇਨਸਾਫ਼ ਮੋਰਚਾ ਕੱਢਣ ਜਾ ਰਹੇ ਹਨ। ਖਹਿਰਾ ਨੇ ਚੰਡੀਗੜ੍ਹ ‘ਚ ਪ੍ਰੈਸ ਕਾਂਨਫਰੰਸ ਕਰਦਿਆਂ ਕਿਹਾ ਕਿ ਉਹ ਇਸ ਮਾਰਚ ‘ਚ ਕਿਸਾਨਾਂ, ਬਹੁਜਨ ਸਮਾਜ ਪਾਰਟੀ ਤੇ ਹੋਰ ਵੀ ਜਥੇਬੰਦੀਆਂ ਨੂੰ ਇਸ ਮਾਰਚ ‘ਚ ਜੁੜਨ ਦੀ ਅਪੀਲ ਕਰਨਗੇ। ਉਥੇ ਹੀ ਕੰਵਰ ਸੰਧੂ ਵੱਲੋਂ ਅਪਣੀ ਅਤੇ ਖਹਿਰਾ ਦੀ ਮੁਅੱਤਲ ਕੀਤੇ ਜਾਣ ਤੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਗੈਰ ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ਉਤੇ ਐਕਸ਼ਨ ਲਿਆ ਹੈ।

ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿਤਾ ਗਿਆ ਅਤੇ ਉਨ੍ਹਾਂ ਉਤੇ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਇਤਿਹਾਸ ਦੀਆਂ ਕਿਤਾਬਾਂ ਦੇ ਮਾਮਲੇ ‘ਤੇ ਕੈਪਟਨ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚੱਲਿਦਾਂ ਹੀ ਉਨ੍ਹਾਂ ਵਲੋਂ ਸੋਮਵਾਰ ਨੂੰ ਕੈਪਟਨ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਅਧੀਨ ਪ੍ਰਦਰਸ਼ਨਕਾਰੀ ਚੰਡੀਗੜ੍ਹ ਪੁਲਿਸ ਵਲੋਂ ਲਾਏ ਬੈਰੀਕੇਡਸ ਤੋੜਦੇ ਹੋਏ ਅਕਾਲੀ ਆਗੂ ਵੀ ਵਧ ਗਏ ਅਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ ਮੁੱਕੀ ਵੀ ਹੋਈ।

ਪ੍ਰਦਰਸ਼ਨ ਅਧੀਨ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਜਲਦ ਤੋਂ ਜਲਦ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਅਤੇ ਇਸ ਗੁਨਾਹ ਪਿੱਛੇ  ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਇਸ ਬਾਰੇ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਅਕਾਲੀ ਦਲ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।