ਮੁੱਖ ਮੰਤਰੀ ਵਲੋਂ ਦੀਵਾਲੀ ਲਈ ਕਾਨੂੰਨ ਵਿਵਸਥਾ ਤੇ ਸੁਰੱਖਿਆ ਦਾ ਜ਼ਾਇਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਗੜਬੜ ਪੈਦਾ ਕਰਨ ਲਈ ਸਹਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ...

Punjab CM reviews law & order, security for Diwali...

ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਗੜਬੜ ਪੈਦਾ ਕਰਨ ਲਈ ਸਹਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ ਸਹਾਇਤਾ ਪ੍ਰਾਪਤ ਕਟੜਪੰਥੀਆਂ ਵਲੋਂ ਕੀਤੀਆਂ ਗਈਆਂ ਹਾਲ ਹੀ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਰੋਸ਼ਨੀ ਵਿਚ ਦੀਵਾਲੀ ਦੇ ਸਮਾਰੋਹਾਂ ਦੌਰਾਨ ਪੁਲਿਸ ਨੂੰ ਅਤਿ ਚੌਕਸੀ ਵਰਤਣ ਦੇ ਨਿਰਦੇਸ਼ ਦਿਤੇ ਹਨ। ਅੱਜ ਇਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੀ ਸਥਿਤੀ ਦਾ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ।

ਕੈਪਟਨ ਅਮਰਿੰਦਰ ਸਿੰਘ ਨੇ ਭੀੜ-ਭੜਕੇ ਵਾਲੀਆਂ ਮਾਰਕੀਟਾਂ ਆਦਿ ਅਤੇ ਹੋਰ ਮਹੱਤਵਪੂਰਨ ਥਾਵਾਂ 'ਤੇ ਸਖਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿਤੇ। ਉਨ੍ਹਾਂ ਨੇ ਦੀਵਾਲੀ ਦੇ ਸਮਾਰੋਹ ਦੌਰਾਨ ਉੱਚ ਸੁਰੱਖਿਆ ਵਰਤੇ ਜਾਣ ਲਈ ਸਾਰੇ ਪੁਲਿਸ ਮੁਲਾਜਮਾਂ ਨੂੰ ਵਾਪਸ ਸੱਦੇ ਜਾਣ ਵਾਸਤੇ ਵੀ ਡੀ.ਜੀ.ਪੀ ਨੂੰ ਆਖਿਆ। ਮੁੱਖ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਵਾਲੇ ਵਿਅਕਤੀ ਵਿਰੁੱਧ ਤੁਰਤ ਕਾਰਵਾਈ ਕਰਨ ਵਾਸਤੇ ਵੀ ਡੀ.ਜੀ.ਪੀ ਨੂੰ ਨਿਰਦੇਸ਼ ਦਿਤੇ।

ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਟਾਖੇ 7 ਨਵੰਬਰ, 2018 ਨੂੰ ਸਵੇਰੇ 10 ਵਜੇ ਤੋਂ 7.30 ਵਜੇ ਤੱਕ ਵੇਚੇ ਜਾਣਗੇ। ਇਸ ਸਬੰਧੀ ਆਰਜ਼ੀ ਲਾਇਸੈਂਸ ਜ਼ਿਲ੍ਹਾ ਮੈਜਿਸਟਰੇਟਾਂ ਵਲੋਂ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਾਰੀ ਕੀਤੇ ਜਾਣਗੇ। ਸਾਲ 2016 ਦੇ ਦੌਰਾਨ ਜਾਰੀ ਕੀਤੇ ਆਰਜੀ ਲਾਇਸੈਂਸਾਂ ਦੀ ਕੁਲ ਗਿਣਤੀ ਦਾ ਇਹ 20 ਫੀਸਦੀ ਤੱਕ ਹੋਣਗੇ। ਸਬੰਧਤ ਡਿਪਟੀ ਕਮਿਸ਼ਨਰਾਂ ਵਲੋਂ ਡਰਾਅ ਦੇ ਆਧਾਰ 'ਤੇ ਇਹ ਲਾਇਸੈਂਸ ਜਾਰੀ ਕੀਤੇ ਜਾਣਗੇ ਅਤੇ ਕਿਸੇ ਵੀ ਸੂਰਤ ਵਿਚ ਇਸ ਸਬੰਧੀ ਸ਼ਕਤੀਆਂ ਦੀ ਸਪੁਰਦਗੀ ਨਹੀਂ ਕੀਤੀ ਜਾਵੇਗੀ। 

ਜ਼ਿਲ੍ਹਾ ਮੈਜਿਸਟਰੇਟਾਂ ਨੂੰ ਜਾਰੀ ਕੀਤੇ ਨਿਰਦੇਸ਼ਾਂ ਦੇ ਅਨੁਸਾਰ ਸੁਰੱਖਿਆ ਦੀ ਵਿਵਸਥਾ ਦੇ ਮੱਦੇਨਜ਼ਰ ਇਹ ਯਕੀਨੀ ਬਣਾਇਆ ਜਾਏਗਾ ਕਿ ਪਟਾਖਿਆਂ ਦੀ ਵਿਕਰੀ ਨਿਰਧਾਰਤ ਥਾਵਾਂ 'ਤੇ ਹੋਵੇ ਅਤੇ ਰਾਸ਼ਟਰੀ ਮਾਰਗਾਂ, ਸੂਬਾਈ ਮਾਰਗਾਂ ਅਤੇ ਰੇਲਵੇ ਲਾਈਨਾਂ ਅਤੇ ਭੀੜ ਭੜਕੇ ਵਾਲੇ ਥਾਵਾਂ 'ਤੇ ਪਟਾਖਿਆਂ ਦੀ ਵਿਕਰੀ ਕਰਨ ਦੀ ਆਗਿਆ ਨਾ ਦਿਤੀ ਜਾਵੇ। 

 

Related Stories