ਸੁਖਬੀਰ ਤੇ ਮਜੀਠੀਆ ਅਕਾਲੀ ਦਲ ਤੋਂ ਅਸਤੀਫ਼ਾ ਦੇਣ : ਬ੍ਰਹਮਪੁਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਿੰਨਾ ਚਿਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੰਦੇ..........

Ranjit Singh Brahmpura

ਚੋਹਲਾ ਸਾਹਿਬ : ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਿੰਨਾ ਚਿਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੰਦੇ, ਓਨਾ ਚਿਰ ਉਹ ਵਿਰੋਧ ਕਰਦੇ ਰਹਿਣਗੇ। ਇਥੇ ਕੀਤੇ ਗਏ 'ਸ਼ਕਤੀ ਪ੍ਰਦਰਸ਼ਨ' ਦੌਰਾਨ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਐਲਾਲ ਕੀਤਾ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਅਤੇ ਮਜੀਠੀਆ ਪਾਰਟੀ ਵਿਚ ਰਹਿੰਦਿਆਂ ਪਹਿਲਾਂ 2017 ਵਿਚ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਬਣੇ ਅਤੇ ਫਿਰ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਜਿਹੀਆਂ ਘਟਨਾਵਾਂ ਦੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ।

ਸ਼ਹੀਦ ਹੋਏ ਸਿੰਘਾਂ ਦੇ ਦੋਸ਼ੀਆਂ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਕਾਲੀ ਦਲ ਨਾਕਾਮ ਰਿਹਾ। ਇਹੋ ਕਾਰਨ ਹੈ ਕਿ ਅੱਜ ਅਕਾਲੀ ਦਲ ਦਾ ਗਰਾਫ਼ ਹੇਠਾਂ ਜਾ ਚੁੱਕਾ ਹੈ। ਇਸ ਲਈ ਉਕਤ ਦੋਵੇਂ ਆਗੂ ਜ਼ਿੰਮੇਵਾਰ ਹਨ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਨੇ ਵੋਟਾਂ ਲਈ ਡੇਰਾ ਸੱਚਾ ਸੌਦਾ ਮੁਖੀ ਨਾਲ ਯਾਰੀ ਨਿਭਾਈ ਹੈ। ਜਿਸ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਉਸ ਸਮੇਂ ਅਕਾਲੀ ਦਲ ਦੀ ਸਰਕਾਰ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਹੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਦੋਹਾਂ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਉਹ ਪਹਿਲਾਂ ਵੀ ਪਾਰਟੀ ਲੀਡਰਸ਼ਿਪ ਨੂੰ ਚਿਤਾਵਨੀ ਦੇ ਚੁੱਕੇ ਸਨ ਪਰ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦ ਤਕ ਸੁਖਬੀਰ ਤੇ ਮਜੀਠੀਆ ਨੂੰ ਪਾਰਟੀ 'ਚੋਂ ਲਾਂਭੇ ਨਹੀਂ ਕੀਤਾ ਜਾਂਦਾ, ਉਦੋਂ ਤਕ ਉਹ ਪਾਰਟੀ ਦਾ ਹਿੱਸਾ ਨਹੀਂ ਬਣਨਗੇ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਸੱਤਾ, ਗੁਰਿੰਦਰ ਸਿੰਘ ਟੋਨੀ ਭੱਠੇ ਵਾਲਾ, ਕੈਪਟਨ ਸਵਰਨ ਸਿੰਘ ਪੱਖੋਪੁਰ, ਕਸ਼ਮੀਰ ਸਿੰਘ ਸੰਘਾ, ਗੋਪਾਲ ਸਿੰਘ ਜਾਨੀਆ ਵੀ ਮੌਜੂਦ ਸਨ।