ਪਰਮਜੀਤ ਸਿੰਘ ਸਰਨਾ ਨੂੰ ਮਿਲੀ ਪਾਕਿਸਤਾਨ ਜਾਣ ਦੀ ਇਜਾਜ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ

Paramjit Singh Sarna

ਅੰਮ੍ਰਿਤਸਰ (ਚਰਨਜੀਤ ਸਿੰਘ) : ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿਤੀ ਹੈ। ਦਰਅਸਲ ਸਰਨਾ ਨੂੰ ਗੁਰਦਵਾਰਾ ਨਾਨਕ ਪਿਆਊ ਸਾਹਿਬ ਦਿੱਲੀ ਤੋਂ ਪਾਕਿਸਤਾਨ ਲਈ ਆਰੰਭ ਕੀਤੇ ਨਗਰ ਕੀਰਤਨ ਨਾਲ ਜਾਣ ਤੋਂ 31 ਅਕਤੂਬਰ ਨੂੰ ਰੋਕ ਲਿਆ ਸੀ।

ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਸਰਨਾ ਨੂੰ ਇਮੀਗ੍ਰੇਸ਼ਨ ਵਿਭਾਗ ਵਲੋਂ ਸਰਨਾ 'ਤੇ ਦਿੱਲੀ ਦੇ ਇਕ ਥਾਣੇ 'ਚ ਪਰਚਾ ਦਰਜ ਹੋਣ ਕਾਰਨ ਰੋਕਿਆ ਗਿਆ ਸੀ। ਸਰਨਾ ਅਟਾਰੀ ਸਰਹੱਦ ਵਿਖੇ ਇਮੀਗ੍ਰੇਸ਼ਨ ਵਿਭਾਗ ਪਾਸੋਂ ਅਪਣੀ ਕਲੀਅਰੈਂਸ ਲੈਣ ਲਈ ਜੱਦੋ-ਜਹਿਦ ਕਰਦੇ ਰਹੇ ਪਰ ਉਨ੍ਹਾਂ ਦੀ ਕਿਸੇ ਨੇ ਇਕ ਨਾ ਸੁਣੀ ਜਿਸ ਤੋਂ ਬਾਅਦ ਉਨ੍ਹਾਂ ਦਿੱਲੀ ਹਾਈ ਕੋਰਟ ਰਾਹੀਂ ਪਾਕਿਸਤਾਨ ਜਾਣ ਲਈ ਕਾਨੂੰਨੀ ਮਨਜ਼ੂਰੀ ਹਾਸਲ ਕਰ ਲਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।