ਗੁਰੂ ਸਾਹਿਬ ਦੇ ਜੱਦੀ ਘਰ 'ਚ ਕਰਵਾਏ ਗਏ ਸਮਾਗਮ

ਏਜੰਸੀ

ਖ਼ਬਰਾਂ, ਪੰਜਾਬ

ਖਾਲਸਾਈ ਜਾਹੋ ਜਲਾਲ ਨਾਲ ਹੋਏ ਸਮਾਪਤ

Events held at Guru Sahib's ancestral home

ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ ਤੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਓਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੱਦੀ ਪਿੰਡ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲੁਹਾਰ ਵਿਖੇ ਕਰਵਾਏ ਜਾ ਰਹੇ ਸਮਾਗਮ ਖਾਲਸਾਈ ਜਾਹੋ ਜਲਾਲ ਨਾਲ ਅੱਜ ਸਮਾਪਤ ਹੋ ਗਏ ਹਨ।

ਉੱਥੇ ਹੀ ਸਮਾਗਮਾਂ ਦੇ ਆਖਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਸ ਦੌਰਾਨ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੱਦੀ ਪਿੰਡ ਵਿੱਚ ਗੁਰਮਤਿ ਵਿਦਿਆਲਾ ਦਾ ਉਦਘਾਟਨ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹਨਾਂ ਸ਼ਤਾਬਦੀ ਸਮਾਗਮਾਂ ਵਿਚ ਦੂਰੋਂ-ਦੂਰੋਂ ਚੱਲ ਕੇ ਲੱਖਾਂ ਸੰਗਤਾਂ ਨਤਮਸਤਕ ਹੋਈਆ।

ਇਸ ਦੌਰਾਨ ਭਾਰਤ ਦੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਆਪਣੇ ਆਪ  ਨੂੰ ਵਡਭਾਗਾ ਦੱਸਿਆ।ਇੰਨਾ ਹੀ ਨਹੀਂ ਉਹਨਾਂ ਨੇ ਆਪਣੇ ਭਾਸ਼ਣ ਨੂੰ ਸ਼ੁਰੂ ਕਰਦਿਆਂ ਬੋਲੇ ਸੋ ਨਿਹਾਲ ਦਾ ਜੈਕਾਰਾ ਵੀ ਲਗਾਇਆ। ਓਮ ਬਿਰਲਾ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਮੌਕੇ ਸਾਰੀ ਸੰਗਤ ਸ਼ਰਧਾ ਨਾਲ ਉਹਨਾਂ ਦਾ ਪ੍ਰਕਾਸ਼ ਪੁਰਬ ਮਨਾ ਰਹੀ ਹੈ।

ਸੰਗਤਾਂ ਉਹਨਾਂ ਦੇ ਦਿੱਤੇ ਉਪਦੇਸ਼ਾਂ ਅਨੁਸਾਰ ਅਪਣੀ ਜ਼ਿੰਦਗੀ ਵਿਚ ਵਿਚਰ ਰਹੀ ਹੈ। ਦੱਸ ਦੇਈਏ ਕਿ ਸਮਾਗਮਾਂ ਦੀ ਸਮਾਪਤੀ ਉਪਰੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਅਤੇ ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ ਅਤੇ ਨੇਜਾਬਾਜੀ ਅਤੇ ਗੱਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਬਾਬਾ ਲੱਖਾ ਜੀ ਕੋਟੇ  ਵਾਲਿਆਂ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।