ਹਜ਼ਾਰਾਂ ਕਿਸਾਨ ਨੇ ਕੇਂਦਰ ਖਿਲਾਫ ਚੰਡੀਗੜ੍ਹ- ਬਠਿੰਡਾ ਹਾਈਵੇ ਕੀਤਾ ਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਮਰਾਜੀ ਕਾਰਪੋਰੇਟਾਂ ਦੀ ਹੱਥਠੋਕਾ ਬਣ ਚੁੱਕੀ ਭਾਜਪਾ ਦੀ ਮੋਦੀ ਹਕੂਮਤ- ਕਿਸਾਨ ਆਗੂ

Farmer protest

ਜਿਸ ਦੇ ਨਤੀਜੇ ਵਜੋਂ ਪੰਜਾਬ ਤੇ ਜੰਮੂ ਕਸ਼ਮੀਰ ਦੀ ਖੇਤੀ ਸਮੇਤ ਸਾਰੀ ਆਰਥਿਕਤਾ ਲੜਖੜਾ ਰਹੀ ਹੈ।  ਜਥੇਬੰਦੀ ਨੇ ਸਪਸ਼ਟ ਕੀਤਾ ਹੈ ਕਿ ਦੋ ਨਿਜੀ ਥਰਮਲਾਂ ਦੀਆਂ ਸਿਰਫ਼ ਅੰਦਰੂਨੀ ਨਿਜੀ ਸਪਲਾਈ ਲਾਈਨਾਂ ਤੋਂ ਇਲਾਵਾ ਕੋਈ ਰੇਲਵੇ ਟ੍ਰੈਕ ਨਹੀਂ ਰੋਕਿਆ ਹੋਇਆ। ਸਮੁੱਚੇ ਕਿਸਾਨ ਸੰਘਰਸ਼ ਦਾ ਚੋਟ ਨਿਸ਼ਾਨਾ ਤਾਨਾਸ਼ਾਹ ਮੋਦੀ ਹਕੂਮਤ ਦੇ ਬਰਾਬਰ ਹੀ ਉਸਦੇ ਚਹੇਤੇ ਦਿਓਕੱਦ ਕਾਰਪੋਰੇਟਾਂ ਦੇ ਕਾਰੋਬਾਰ ਵੀ ਹਨ। ਇਸ ਲਈ ਨਿੱਜੀ ਥਰਮਲਾਂ ਦਾ ਸਰਕਾਰੀਕਰਨ ਕੀਤੇ ਜਾਣ ਅਤੇ ਬਠਿੰਡਾ ਸਮੇਤ ਸਾਰੇ ਸਰਕਾਰੀ ਥਰਮਲ ਪੂਰੀ ਸਮਰੱਥਾ ਵਿੱਚ ਚਾਲੂ ਕੀਤੇ ਜਾਣ ਸਮੇਤ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਗੈਰ ਲੁਟੇਰੇ ਕਾਰਪੋਰੇਟ ਕਾਰੋਬਾਰਾਂ ਦੇ ਘਿਰਾਓ ਖ਼ਤਮ ਨਹੀਂ ਕੀਤੇ ਜਾ ਸਕਦੇ। 

ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਬਦਲਾਲਊ ਕਾਰਵਾਈ ਦਾ ਏਕੇ, ਬਿਨਾਂ ਝੁੱਕੇ ਅਤੇ ਭਾਈਚਾਰਕ ਸਾਂਝ ਨਾਲ ਟਾਕਰਾ ਕੀਤਾ ਜਾ ਸਕਦਾ ਹੈ। ਇਸ ਵਿੱਚ ਕ੍ਰਾਂਤੀਕਾਰੀ ਸੂਬਾ ਕੇਮਟੀ ਆਗੂ ਪ੍ਰਗਟ ਸਿੰਘ ਕਾਲਾਝਾੜ ਮਜ਼ਦੂਰਾਂ ਦੇ ਜਥੇ ਸਮੇਤ ਸ਼ਾਮਲ ਹੋਏ ਇਸ ਮੌਕੇ ਬਲਾਕ ਭਵਾਨੀਗੜ੍ਹ ਦੇ ਆਗੂ ਰਘਵੀਰ ਸਿੰਘ ਘਰਾਚੋਂ,ਹਰਜੀਤ ਮਹਿਲਾ,ਜਗਤਾਰ ਲੱਡੀ,ਸੁਖਵਿੰਦਰ ਬਲਿਆਲ,ਗੁਰਦੇਵ ਆਲੋਅਰਖ,ਕਰਮ ਚੰਦ ਪੰਨਵਾਂ, ਨੌਜਵਾਨ ਬੁਲਾਰਾ ਨਵਜੋਤ ਕੌਰ, ਆਦਿ ਸ਼ਾਮਲ ਹੋਏ