ਪੰਜਾਬ ਸਰਕਾਰ ਦਾ ਵੱਡਾ ਫੈਸਲਾ- ਸੂਬੇ ’ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਤੇ ਯੂਨੀਵਰਸਿਟੀਆਂ
ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ
Colleges and universities will open in Punjab from November 16
ਚੰਡੀਗੜ੍ਹ: ਸੂਬੇ ਵਿਚ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਸਬੰਧੀ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਫੈਸਲੇ ਅਨੁਸਾਰ ਪੰਜਾਬ ਵਿਚ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹੀਆਂ ਜਾ ਸਕਦੀਆਂ ਹਨ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਇਸ ਦੌਰਾਨ ਮੈਡੀਕਲ ਸਿੱਖਿਆ ਨਾਲ ਸਬੰਧਤ ਕਾਲਜ ਵੀ ਖੋਲ੍ਹੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਲਈ ਸਿਹਤ ਮੰਤਰਾਲੇ ਵਲੋਂ ਜਾਰੀ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।