ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਜੁਰਮਾਂ ਦੇ ਖ਼ਾਤਮੇ ਲਈ ਚੁੱਕਾਂਗੇ ਸਖ਼ਤ ਕਦਮ - ਬੀਬੀ ਬਾਦਲ
ਪਾਕਿਸਤਾਨ ਸਰਕਾਰ ਦੇ ਫੈਸਲੇ ਨੇ ਸਿੱਖਾਂ ਦੇ ਦਿਲ 'ਤੇ ਸੱਟ ਮਾਰੀ- ਹਰਸਿਮਰਤ ਬਾਦਲ
ਚੰਡੀਗੜ੍ਹ : ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਰਕਾਰ ਬਣਨ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਜ਼ੁਰਮਾਂ ਦੇ ਖਾਤਮੇ ਲਈ ਪਹਿਲ ਦੇ ਅਧਾਰ ਉੱਤੇ ਸਖ਼ਤ ਕਦਮ ਚੁੱਕੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪੰਜਾਬ 'ਚ ਵਧਦੀਆਂ ਜਾ ਰਹੀਆਂ ਹਨ। ਸਰਕਾਰ ਇੰਨਾਂ ਸਾਜ਼ਿਸ਼ਾ ਨੂੰ ਬੇਨਕਾਬ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਬੀਬੀ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਲਿਖਿਆ ਹੈ ਕਿ ‘ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪੰਜਾਬ 'ਚ ਵਧਦੀਆਂ ਜਾ ਰਹੀਆਂ ਹਨ
ਅਤੇ ਸੂਬੇ ਦੀ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਫ਼ੜਨ ਅਤੇ ਅਜਿਹੀਆਂ ਨਿੰਦਣਯੋਗ ਹਰਕਤਾਂ ਨਾਲ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜਨ ਵਾਲਿਆਂ ਨੂੰ ਬੇਨਕਾਬ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਅਜਿਹੇ ਘਿਨਾਉਣੇ ਜੁਰਮਾਂ ਦੇ ਖ਼ਾਤਮੇ ਲਈ ਅਸੀਂ ਸਖ਼ਤ ਤੇ ਨਤੀਜਾ ਮੁਖੀ ਕਦਮ ਪਹਿਲ ਦੇ ਆਧਾਰ 'ਤੇ ਚੁੱਕਾਂਗੇ।‘
ਇਸ ਦੇ ਨਾਲ ਹੀ ਦੱਸ ਦਈਏ ਕਿ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ ਕੇ 9 ਮੈਂਬਰੀ ਪ੍ਰਾਜੈਕਟ ਕਮੇਟੀ ਨੂੰ ਦੇਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਨਾਲ ਸਮੂਹ ਸਿੱਖ ਸੰਗਤ ਦੇ ਦਿਲਾਂ ਨੂੰ ਭਾਰੀ ਠੇਸ ਪਹੁੰਚੀ ਹੈ।