ਪੰਜਾਬ 'ਚ ਕਿਸਾਨਾਂ ਦਾ ਧਰਨਾ ਜਾਰੀ, ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਜਾ ਰਹੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਦ ਤੱਕ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

protest

ਚੰਡੀਗੜ੍ਹ- ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ  ਵੱਖ ਵੱਖ ਥਾਵਾਂ ਤੇ ਕਿਸਾਨਾਂ ਵਲੋਂ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਚਲਦੇ ਅੱਜ ਆਵਾਜਾਈ ਠੱਪ ਰਹੇਗੀ।  ਪੰਜਾਬ ਦੇ ਵੱਖ-ਵੱਖ ਮੌਲ, ਟੋਲ ਪਲਾਜ਼ਿਆਂ, ਸਟੇਟ ਤੇ ਕੌਮੀ ਰਾਜ ਮਾਰਗਾਂ 'ਤੇ ਤਾਇਨਾਤ ਰਹਿਣਗੀਆਂ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕਣਗੀਆਂ। ਇਸ ਦੌਰਾਨ ਪੰਜਾਬ ਦੇ ਵੱਖ ਵੱਖ ਮਾਰਗ, ਸੜਕਾਂ ਤੇ ਹਾਈਵੇ ਜਾਮ  ਕੀਤੇ ਗਏ ਹਨ। 

ਖਰੜ-ਚੰਡੀਗੜ੍ਹ ਹਾਈਵੇ ਕੀਤਾ ਜਾਮ
ਕੇਂਦਰ ਦੇ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਖਰੜ 'ਚ ਕਿਸਾਨਾਂ ਨੇ ਧਰਨਾ ਲਗਾ ਕੇ ਖਰੜ-ਚੰਡੀਗੜ੍ਹ ਹਾਈਵੇ ਜਾਮ ਕਰ ਦਿੱਤਾ। ਇਸ ਦੌਰਾਨ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਪਿੰਡ ਗੁੱਦੜ ਢੰਡੀ ਵਿਖੇ  ਧਰਨਾ
ਕੇਂਦਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਪਿਛਲੇ ਡੇਢ ਮਹੀਨੇ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਅੱਜ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਵਿਖੇ ਕਿਸਾਨ-ਸੰਘਰਸ਼ ਕਮੇਟੀ ਦੇ ਗੁਰੂਹਰਸਹਾਏ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ 'ਤੇ ਪਿੰਡ ਗੁੱਦੜ ਢੰਡੀ 'ਤੇ ਧਰਨਾ ਲਗਾਇਆ ਗਿਆ ਹੈ। 

ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਤੇ ਕਿਸਾਨਾਂ ਨੇ ਮੰਗ ਕੀਤੀ ਕਿ ਜਦ ਤਕ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਜੀ. ਟੀ. ਰੋਡ ਟਾਂਗਰਾ ਵਿਖੇ ਕਿਸਾਨਾਂ ਨੇ ਕੀਤਾ ਚੱਕਾ ਜਾਮ
ਟਾਂਗਰਾ- ਜੀ. ਟੀ. ਰੋਡ ਟਾਂਗਰਾ ਵਿਖੇ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵੱਖ-ਵੱਖ ਜਥੇਬੰਦੀਆਂ ਅਤੇ ਕਿਸਾਨਾਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨਾਂ ਵਲੋਂ ਇੱਥੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।