ਰਾਜਪੁਰਾ ’ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ, ਕਈ ਹਸਪਤਾਲ ’ਚ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਪੀਣ ਵਾਲਾ ਪਾਣੀ ਸਾਫ ਨਹੀਂ ਹੈ, ਜਿਸ ਕਾਰਨ ਬੱਚੇ ਬਿਮਾਰ ਹੋ ਰਹੇ ਹਨ।

4 children die of diarrhea in Rajpura

ਪਟਿਆਲਾ (ਗਗਨਦੀਪ ਸਿੰਘ):  ਰਾਜਪੁਰਾ ਦੇ ਮਿਰਚ ਮੰਡੀ ਇਲਾਕੇ ਵਿਚ ਗੰਦੇ ਪਾਣੀ ਦੀ ਸਪਲਾਈ ਕਾਰਨ 4 ਬੱਚਿਆਂ ਦੀ ਡਾਇਰੀਆ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਪੀਣ ਵਾਲਾ ਪਾਣੀ ਸਾਫ ਨਹੀਂ ਹੈ, ਜਿਸ ਕਾਰਨ ਬੱਚੇ ਬਿਮਾਰ ਹੋ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਇਲਾਕੇ ਦੇ ਦਰਜਨ ਦੇ ਕਰੀਬ ਬੱਚੇ ਹਸਪਤਾਲ ਵਿਚ ਦਾਖਲ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਲੋਂ ਕੈਂਪ ਲਗਾ ਕੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।