ਦੀਵਾਲੀ ਦੀ ਰਾਤ ਅੰਮ੍ਰਿਤਸਰ 'ਚ ਕੱਪੜੇ ਦੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

photo

 

ਅੰਮ੍ਰਿਤਸਰ : ਇਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਤਾਂ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ ਦੁਕਾਨਾਂ ਉੱਤੇ ਭਿਆਨਕ ਅੱਗ ਲੱਗ ਗਈ।

 

 

 

ਅੱਗ ਇੰਨੀ ਜ਼ਬਰਦਸਤ ਸੀ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਦੇ ਵਿਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਦਮਕਲ ਵਿਭਾਗ ਦੀਆਂ ਗੱਡੀਆਂ  ਪਹੁੰਚ ਗਈਆਂ ਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।