ਮਾਨਾਂਵਾਲਾ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਅਕਸ਼ੈ ਕੁਮਾਰ ਦਾ ਕੀਤਾ ਪਿੱਟ ਸਿਆਪਾ ਤੇ ਫੂਕਿਆ ਪੁਤਲਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਸ਼ੈ ਕੁਮਾਰ ਮੋਦੀ ਦਾ ਬਹੁਤ ਵੱਡਾ ਚਮਚਾ ਹੈ -ਕਿਸਾਨ ਆਗੂ 

Protest against Akshay kumar

ਅੰਮ੍ਰਿਤਸਰ (ਸਰਵਣ ਸਿੰਘ ਰੰਧਾਵਾ)  : ਸਥਾਨਕ ਮਾਨਾਂਵਾਲਾ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਅਕਸ਼ੈ ਕੁਮਾਰ ਦਾ ਕੀਤਾ ਪਿੱਟ ਸਿਆਪਾ ਤੇ ਪੁਤਲਾ ਵੀ ਫੂਕਿਆ ਗਿਆ। ਕਿਸਾਨਾਂ ਨੇ ਕਿਹਾ ਅਕਸ਼ੈ ਕੁਮਾਰ ਦੀ ਸੂਰਿਆਵੰਸ਼ਮ ਫ਼ਿਲਮ ਪੰਜਾਬ ਦੇ ਕਿਸੇ ਵੀ ਸਿਨੇਮਾ ਘਰ ਦੇ ਵਿਚ ਰਿਲੀਜ਼ ਨਹੀਂ ਹੋਣ ਦਿਆਂਗੇ।

ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਟੋਲ ਪਲਾਜ਼ਾ ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਬਾਲੀਵੁੱਡ ਦੇ ਫਿਲਮ ਅਭਿਨੇਤਾ ਅਕਸ਼ੈ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਸ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਾਲੀਵੁੱਡ ਦਾ ਅਭਿਨੇਤਾ ਅਕਸ਼ੈ ਕੁਮਾਰ ਮੋਦੀ ਦਾ ਬਹੁਤ ਵੱਡਾ ਚਮਚਾ ਹੈ।

ਉਨ੍ਹਾਂ ਕਿਹਾ ਕਿ ਉਹ ਮੋਦੀ ਦੇ ਨਾਲ ਮਿਲ ਕੇ ਆਉਣ ਵਾਲੇ ਸਮੇਂ ਦੇ ਵਿਚ ਕਿਸਾਨਾਂ ਅਤੇ ਮੋਦੀ 'ਤੇ ਇੱਕ ਫਿਲਮ ਬਣਾਉਣ ਜਾ ਰਿਹਾ ਹੈ ਜਿਸ ਦਾ ਅਸੀਂ ਪੂਰੇ ਦੇਸ਼ ਦੇ ਵਿਚ ਡਟ ਕੇ ਵਿਰੋਧ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਉਸ ਦੀ ਆਉਣ ਵਾਲੀ ਫ਼ਿਲਮ ਸੂਰਿਆਵੰਸ਼ਮ ਨੂੰ ਵੀ ਉਹ ਪੰਜਾਬ ਦੇ ਕਿਸੇ ਵੀ ਸਿਨੇਮਾ ਘਰ ਦੇ ਵਿਚ ਰਿਲੀਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਨਵੀਂ ਆ ਰਹੀ ਫਿਲਮ ਦੇ ਉੱਤੇ ਮੋਦੀ ਦੇ ਕਾਰਪੋਰੇਟ ਘਰਾਨਿਆਂ ਅੰਬਾਨੀ ਅਤੇ ਅਡਾਨੀ ਦਾ ਪੈਸਾ ਲੱਗਾ ਹੈ।ਇਸ ਮੌਕੇ ਕਿਸਾਨਾਂ ਵਲੋਂ ਅਕਸ਼ੈ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਸ ਦਾ ਪੁਤਲਾ ਵੀ ਫੂਕਿਆ ਗਿਆ।