ਬਠਿੰਡਾ : ਪਟਾਕਿਆਂ ਦੇ ਸਟਾਲ ਨੂੰ ਲੱਗੀ ਅੱਗ, ਦੁਕਾਨਦਾਰਾਂ ਦਾ ਭਾਰੀ ਨੁਕਸਾਨ

ਏਜੰਸੀ

ਖ਼ਬਰਾਂ, ਪੰਜਾਬ

ਸਥਾਨਕ ਪਿੰਡ ਜਲਾਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉੱਥੇ ਲੱਗੇ ਪਟਾਕਿਆਂ ਦੇ ਸਟਾਲਾਂ ਨੂੰ ਅਚਾਨਕ ਅੱਗ ਲੱਗ ਗਈ।

Fire at firecracker stall

ਬਠਿੰਡਾ : ਸਥਾਨਕ ਪਿੰਡ ਜਲਾਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉੱਥੇ ਲੱਗੇ ਪਟਾਕਿਆਂ ਦੇ ਸਟਾਲਾਂ ਨੂੰ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਸਾਰੇ ਪਟਾਕੇ ਸੜ ਕੇ ਸੁਆਹ ਹੋ ਗਏ।

ਇਸ ਹਾਦਸੇ ਕਾਰਨ ਦੁਕਾਨਦਾਰਾਂ ਦਾ ਕਾਫੀ ਨੁਕਸਾਨ ਹੋਇਆ ਹੈ।ਦੱਸ ਦੇਈਏ ਕਿ ਅੱਗ ਲੱਗਣ ਦੇ ਮੁੱਖ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।