ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਫਗਵਾੜਾ ਦੇ ਵਿਸ਼ਵਕਰਮਾ ਮੰਦਿਰ ਵਿਖੇ ਹੋਏ ਨਤਮਸਤਕ

CM at Vishwakarma Temple Phagwara

ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ। ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ  ਸ਼ਿਲਪਕਾਰਾਂ,ਕਾਮਿਆਂ,ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਹਮਲਾ, ‘ਕੈਪਟਨ ਨੇ ਸੱਤਾ ਦੀ ਲਾਲਸਾ ਲਈ ਪੰਜਾਬ ਦੇ ਹਿੱਤਾਂ ਨੂੰ ਅਣਦੇਖਿਆ ਕੀਤਾ’

ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਹਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ।

ਹੋਰ ਪੜ੍ਹੋ: ਦੀਵਾਲੀ ਵਾਲੇ ਦਿਨ ਵਾਪਰਿਆ ਭਿਆਨਕ ਹਾਦਸਾ, ਸਕੂਟਰ 'ਤੇ ਰੱਖੇ ਪਟਾਕੇ ਫਟਣ ਨਾਲ ਪਿਓ-ਪੁੱਤ ਦੀ ਮੌਤ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ। ਉਹਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ। ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਹਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਹਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਹੋਰ ਪੜ੍ਹੋ: ਪਟਾਕਿਆਂ ਨੇ ਪੀਜੀਆਈ ਪਹੁੰਚਾਏ ਦਰਜਨਾਂ ਜ਼ਖ਼ਮੀ 15 ਦੀਆਂ ਅੱਖਾਂ 'ਚ ਲੱਗੀਆਂ ਗੰਭੀਰ ਸੱਟਾਂ

ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ। ਮੁੱਖ ਮੰਤਰੀ ਵਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਮੰਦਿਰ ਕਮੇਟੀ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ।

ਹੋਰ ਪੜ੍ਹੋ: ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਚੀਮਾ

ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਹਨਾਂ ਨੂੰ ਪ੍ਰਬੰਧਕੀ ਕਮੇਟੀ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਪ੍ਰਬੰਧਕੀ ਕਮੇਟੀ ਵਲੋਂ ਚਲਾਏ ਜਾਂਦੇ ਚੈਰੀਟੇਬਲ ਹਸਪਤਾਲ ਦਾ ਵੀ ਦੌਰਾ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਵਤੇਜ ਸਿੰਘ ਚੀਮਾ,ਡਾ.ਰਾਜ ਕੁਮਾਰ ਚੱਬੇਵਾਲ,ਅੰਗਦ ਸਿੰਘ,ਹਰਦੇਵ ਸਿੰਘ ਲਾਡੀ ,ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ,ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ,ਸਾਬਕਾ ਵਿਧਾਇਕ ਤਰਲੋਚਨ ਸੂੰਢ ,ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ,ਸੀਨੀਅਰ ਕਾਂਗਰਸੀ ਆਗੂ ਬਲਬੀਰ ਰਾਣੀ ਸੋਢੀ, ਕਾਂਗਰਸ ਦੇ ਜ਼ਿਲਾ ਕੋਆਰਡੀਨੇਟਰ ਦਲਜੀਤ ਰਾਜੂ, ਜ਼ਿਲਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀਮਾਨ, ਅਮਨਦੀਪ ਸਿੰਘ ਗੋਰਾ ਗਿੱਲ ਤੇ ਹੋਰ ਹਾਜ਼ਰ ਸਨ।