ਨਵਜੋਤ ਸਿੱਧੂ ਤੇ CM ਚੰਨੀ ਨੂੰ ਲੈ ਕੇ ਰਵਨੀਤ ਬਿੱਟੂ ਨੇ ਕੀਤਾ ਟਵੀਟ, "ਕੇਦਾਰਨਾਥ ਸਮਝੌਤਾ ਟੁੱਟਿਆ"

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵਾਰ ਫਿਰ ਤੰਜ਼ ਕੱਸਿਆ ਹੈ।

Ravneet bittu

ਚੰਡੀਗੜ੍ਹ: ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵਾਰ ਫਿਰ ਤੰਜ਼ ਕੱਸਿਆ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ, ‘ਕੇਦਾਰਨਾਥ ਸਮਝੌਤਾ ਟੁੱਟ ਗਿਆ’।

ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਕੇਦਾਰਨਾਥ ਨਤਮਸਤਕ ਹੋਣ ਲਈ ਗਏ ਸਨ। ਇਸ ਦੌਰਾਨ ਦੋਵਾਂ ਦੀਆਂ ਇੱਕਜੁਟਤਾ ਵਾਲੀਆਂ ਫੋਟੋਆਂ ਵੀ ਵਾਇਰਲ ਹੋਈਆਂ ਸਨ, ਜਿਸ ਤੋਂ ਇਹ ਅੰਦਾਜ਼ਾ ਲਗਾਇਆ ਗਿਆ ਸੀ ਕਿ ਦੋਵੇਂ ਆਗੂਆਂ ਵਿਚਾਲੇ ਸਮਝੌਤਾ ਹੋਇਆ ਹੈ।

ਇਸ ਨੂੰ ਲੈ ਕੇ ਰਵਨੀਤ ਬਿੱਟੂ ਨੇ ਵੀ ਸਵਾਲ ਕੀਤਾ ਸੀ ਕਿ ਇਹ ਇਕਜੁੱਟਤਾ ਪੰਜਾਬ ਵਿਚ ਕਿਉਂ ਨਹੀਂ ਦੇਖਣ ਨੂੰ ਮਿਲੀ? ਅੱਜ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਗਈ ਅਤੇ ਕਈ ਸਵਾਲ ਵੀ ਪੁੱਛੇ। ਇਸ ਤੋਂ ਬਾਅਦ ਰਵਨੀਤ ਬਿੱਟੂ ਵਲੋਂ ਫਿਰ ਟਵੀਟ ਕੀਤਾ ਗਿਆ, ਜੋ ਕਿ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।