ਜੇਲ੍ਹਾਂ ’ਚੋਂ ਫੋਨ ਮਿਲਣ ਦਾ ਸਿਲਸਿਲਾ ਜਾਰੀ: ਕਪੂਰਥਲਾ ਜੇਲ੍ਹ 'ਚ ਹਵਾਲਾਤੀਆਂ ਕੋਲੋਂ 3 ਮੋਬਾਈਲ ਅਤੇ 3 ਸਿਮ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3 ਅਰੋਪੀਆਂ ਖਿਲਾਫ ਥਾਣਾ ਕੋਤਵਾਲੀ ਵਿਖੇ 52-A prison act ਦੇ ਤਹਿਤ 2 ਵੱਖੋ-ਵੱਖ ਕੇਸ ਦਰਜ

Kapurthala Jail

 

ਕਪੂਰਥਲਾ: ਪੰਜਾਬ ਦੀਆਂ ਜੇਲਾਂ ਵਿਚੋਂ ਮੋਬਾਈਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਕੋਲੋਂ ਇਕ ਵਾਰ ਫਿਰ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ ਹੋਈ ਹੈ।

ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਅਰੋਪੀਆਂ ਖਿਲਾਫ 2 ਵੱਖ-ਵੱਖ ਕੇਸ ਦਰਜ ਕਰਵਾਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜੇਲ੍ਹ ਵਿਚ 8 ਹਵਾਲਾਤੀਆਂ ਕੋਲੋਂ 10 ਮੋਬਾਈਲ, 8 ਸਿਮ ਕਾਰਡ ਅਤੇ 3 ਬੈਟਰੀਆਂ ਬਰਾਮਦ ਹੋਈਆਂ ਸਨ।