ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਇਕ ਡੇਰੇ 'ਚ ਕੀਤਾ ਨਜ਼ਰਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਏਜੰਸੀ

ਖ਼ਬਰਾਂ, ਪੰਜਾਬ

ਪੂਰੇ ਅੰਮ੍ਰਿਤਸਰ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਚੱਪੇ-ਚੱਪੇ 'ਤੇ ਪੁਲਿਸ ਤੈਨਾਤ ਹੈ। 

Amritpal Singh

 

ਮੋਗਾ : ਸ਼ੁੱਕਰਵਾਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਦੇ ਮਾਮਲੇ ਨਾਲ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਜੁੜ ਰਿਹਾ ਹੈ। ਸ਼ੁੱਕਰਵਾਰ ਸਵੇਰੇ ਪੁਲਿਸ ਨੇ ਅੰਮ੍ਰਿਤਸਰ ਤੇ ਬਟਾਲਾ 'ਚ ਆਗੂਆਂ ਨੂੰ ਉਨ੍ਹਾਂ ਦੇ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਸੀ ਤਾਂ ਜੋ ਸਥਿਤੀ ਕਾਬੂ ਹੇਠ ਰਹੇ। ਪੂਰੇ ਅੰਮ੍ਰਿਤਸਰ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਚੱਪੇ-ਚੱਪੇ 'ਤੇ ਪੁਲਿਸ ਤੈਨਾਤ ਹੈ। 

ਇਸ ਦੇ ਨਾਲ ਹੀ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੋਗਾ ਦੇ ਪਿੰਡ ਸਿੰਘਾਂ ਵਾਲਾ ਵਿਖੇ ਡੇਰਾ ਭਾਈ ਸੇਵਾ ਸਿੰਘ 'ਚ ਅੰਮ੍ਰਿਤਪਾਲ ਸਿੰਘ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੈਂਬਰ ਸੁਖਰਾਜ ਸਿੰਘ ਨੇ ਇਹ ਦਾਅਵਾ ਕੀਤਾ ਹੈ। ਡੇਰੇ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਨਾਂ ਇਸ ਕਤਲ ਕੇਸ ਵਿਚ ਇਸ ਕਰ ਕੇ ਜੁੜ ਰਿਹਾ ਹੈ ਕਿਉਂਕਿ ਜਿਸ ਵਿਅਕਤੀ ਨੇ ਸੁਧੀਰ ਸੂਰੀ 'ਤੇ ਗੋਲੀਆਂ ਚਲਾਈਆਂ ਸਨ ਉਸ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸੰਦੀਪ, ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕਰ ਰਿਹਾ ਹੈ।