NIA ਕਰੇਗੀ ਸੁਧੀਰ ਸੂਰੀ ਦੇ ਕਤਲ ਮਾਮਲੇ ਦੀ ਜਾਂਚ 

ਏਜੰਸੀ

ਖ਼ਬਰਾਂ, ਪੰਜਾਬ

ਜਲਦ ਹੀ ਟੀਮ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਹਰ ਤੱਥ ਦੀ ਜਾਂਚ ਕਰੇਗੀ।

NIA

ਅੰਮ੍ਰਿਤਸਰ: ਸ਼ਿਵ ਸੈਨਾ (ਟਕਸਾਲੀ) ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਲੈ ਕੇ ਪੂਰੇ ਪੰਜਾਬ ਵਿਚ ਮਾਹੌਲ ਤਣਾਅਪੂਰਨ ਬਣ ਗਿਆ ਹੈ। ਅੰਮ੍ਰਿਤਸਰ ਵਿਚ ਪੁਲਿਸ ਹਾਈ ਅਲਰਟ 'ਤੇ ਹੈ।  ਇਸ ਸਭ ਦੇ ਵਿਚਕਾਰ ਇਸ ਮਾਮਲੇ 'ਚ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਇਸ ਮਾਮਲੇ ਦੀ ਜਾਂਚ NIA ਕਰੇਗੀ, ਜਲਦ ਹੀ ਟੀਮ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ ਅਤੇ ਹਰ ਤੱਥ ਦੀ ਜਾਂਚ ਕਰੇਗੀ।

ਸੁਧੀਰ ਸੂਰੀ ਦੇ ਪੋਸਟਮਾਰਟਮ ਬਾਰੇ ਇਹ ਖੁਲਾਸਾ ਹੋਇਆ ਹੈ ਕਿ ਉਸ ਨੂੰ ਚਾਰ ਗੋਲੀਆਂ ਲੱਗੀਆਂ ਹਨ, ਦੋ ਸੀਨੇ ਵਿਚ, ਇੱਕ ਪੇਟ ਵਿਚ ਅਤੇ ਇੱਕ ਗੋਲੀ  ਮੋਢੇ 'ਤੇ ਲੱਗੀ ਹੈ। ਹਾਲਾਂਕਿ ਪੋਸਟਮਾਰਟਮ ਜਾਰੀ ਹੈ। ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ ਪਰ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।