ਸੁਧੀਰ ਸੂਰੀ ਕਤਲ ਮਾਮਲਾ: ਮੰਗਾਂ ਨੂੰ ਲੈ ਕੇ ਪਰਿਵਾਰ ਤੇ ਪ੍ਰਸ਼ਾਸਨ ਦੀ ਬਣੀ ਸਹਿਮਤੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

-ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ, -ਪਰਿਵਾਰ ਨੂੰ ਦਿੱਤੀ ਜਾਵੇਗੀ ਸੁਰੱਖਿਆ

Sudhir Suri murder case update

-ਕੱਲ੍ਹ 12 ਵਜੇ ਹੋਵੇਗਾ ਸੁਧੀਰ ਸੂਰੀ ਦਾ ਅੰਤਿਮ ਸਸਕਾਰ 
ਮੋਹਾਲੀ :
ਸੁਧੀਰ ਸੂਰੀ ਕਤਲ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸ਼ਿਵ ਸੈਨਾ ਸਮਰਥਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਪਰਿਵਾਰ ਵਲੋਂ ਕਈ ਮੰਗਾਂ ਰੱਖੀਆਂ ਗਈਆਂ ਸਨ ਜਿਨ੍ਹਾਂ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚ ਸਹਿਮਤੀ ਬਣ ਗਈ ਹੈ। ਪ੍ਰਸ਼ਾਸਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਸੁਧੀਰ ਸੂਰੀ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਸ ਦੇ ਨਾਲ ਹੀ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਜੋ ਵੀ ਦੋਸ਼ੀ ਹੋਵੇਗਾ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਮੰਗਾਂ ਦੇ ਮੰਨੇ ਜਾਣ ਦਾ ਭਰੋਸਾ ਮਿਲਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕੱਲ੍ਹ ਦੁਪਹਿਰ 12 ਵਜੇ ਕਰਨ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਇਲਾਵਾ ਵੀ ਪਰਿਵਾਰ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜ ਦਿੱਤਾ ਜਾਵੇ ਜਿਸ ਬਾਰੇ ਪ੍ਰਸ਼ਾਸਨ ਵਲੋਂ ਅਜੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ।